Home / World / ਚੋਣ ਕਮਿਸ਼ਨ ਵਲੋਂ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੂੰ ਨੋਟਿਸ ਜਾਰੀ

ਚੋਣ ਕਮਿਸ਼ਨ ਵਲੋਂ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੂੰ ਨੋਟਿਸ ਜਾਰੀ

2ਨਵੀਂ ਦਿੱਲੀ  : 2 ਦਿਨ ਪਹਿਲਾਂ ਪਠਾਨਕੋਟ ‘ਚ ਕੇਂਦਰੀ ਮੰਤਰੀ ਵਿਜੇ ਸਾਂਪਲਾ ਵਲੋਂ ਕੀਤੀ ਗਈ ਚੋਣ ਜ਼ਾਬਤੇ ਦੀ ਉਲੰਘਣਾ ਤੋਂ ਬਾਅਦ ਚੋਣ ਕਮਿਸ਼ਨ ਵਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਵਿਜੇ ਸਾਂਪਲਾ ਨੇ 2011 ਤੋਂ ਬੰਦ ਪਏ ਪਠਾਨਕੋਟ ਸਿਵਲ ਏਅਰਪੋਰਟ ਤੋਂ ਫਲਾਈਟ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ, ਜਦੋਂ ਕਿ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਅਜਿਹਾ ਕੋਈ ਵੀ ਐਲਾਨ ਨਹੀਂ ਕੀਤਾ ਜਾ ਸਕਦਾ। ਸਾਂਪਲਾ ਨੇ ਮੁੱਖ ਮੰਤਰੀ ਦੇ ਸਲਾਹਕਾਰ ਰਹੇ ਵਿਨੀਤ ਜੋਸ਼ੀ ਅਤੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੌਜੂਦਗੀ ‘ਚ ਕਿਹਾ ਸੀ ਕਿ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਬਠਿੰਡਾ ਦਾ ਏਅਰਪੋਰਟ ਸ਼ੁਰੂ ਹੋ ਗਿਆ ਹੈ ਅਤੇ ਅਪ੍ਰੈਲ ਤੋਂ ਪਠਾਨਕੋਟ ਤੋਂ ਵੀ ਫਲਾਈਟਾਂ ਸ਼ੁਰੂ ਹੋ ਜਾਣਗੀਆਂ ਕਿਉਂਕਿ ਚੋਣ ਜ਼ਾਬਤੇ ‘ਚ ਕੋਈ ਵੀ ਸਿਆਸੀ ਪਾਰਟੀ ਕਿਸੇ ਤਰ੍ਹਾਂ ਦਾ ਐਲਾਨ ਨਹੀਂ ਕਰ ਸਕਦੀ, ਇਸੇ ਲਈ ਚੋਣ ਕਮਿਸ਼ਨ ਵਲੋਂ ਵਿਜੇ ਸਾਂਪਲਾ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

Check Also

4

ਵਿਸ਼ੇਸ਼ ਅਧਿਕਾਰ ਉਲੰਘਣਾ ਮਾਮਲੇ ਵਿੱਚ ਸਪੀਕਰ ਵੱਲੋਂ ਜਨਰਲ ਮੈਨੇਜਰ ਮਿਲਕ ਪਲਾਂਟ ਗੁਰਦਾਸਪੁਰ ਤਲਬ

ਚੰਡੀਗਡ਼ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੰਵਰਪਾਲ ਸਿੰਘ ਰਾਣਾ ਨੇ ਵਿਸ਼ੇਸ਼ ਅਧਿਕਾਰ ਉਲੰਘਣਾ …