ਅੰਮ੍ਰਿਤਸਰ, 3 ਅਕਤੂਬਰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਰੀਰ ਵਿੱਚ ਗੰਭੀਰ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਨਿੱਜੀ ਸਹਾਇਕ ਨੇ ਅੱਜ ਦਿੱਤੀ। ਜਥੇਦਾਰ ਦੇ ਨਿੱਜੀ ਸਹਾਇਕ ਤਲਵਿੰਦਰ ਸਿੰਘ ਬੁੱਟਰ ਨੇ ਦੱਸਿਆ ਕਿ ਜਥੇਦਾਰ ਰਘਬੀਰ ਸਿੰਘ ਨੂੰ ਬੁੱਧਵਾਰ ਰਾਤ ਨੂੰ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਡਾਕਟਰੀ ਜਾਂਚ ਦੌਰਾਨ ਉਨ੍ਹਾਂ ਨੂੰ ਵਾਇਰਲ ਇਨਫੈਕਸ਼ਨ ਦਾ ਪਤਾ ਲੱਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖਤ ਦੇ ਜਥੇਦਾਰ ਦੀ ਸਿਹਤ ਦੀ ਡਾਕਟਰਾਂ ਦਾ ਪੈਨਲ ਲਗਾਤਾਰ ਨਿਗਰਾਨੀ ਕਰ ਰਿਹਾ ਹੈ।
Source link