ਖੰਨਾ, 10 ਫਰਵਰੀ
‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਸੰਸਦੀ ਸੀਟ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ। ਸ੍ਰੀ ਕੇਜਰੀਵਾਲ ਨੇ ਇਹ ਐਲਾਨ ਅੱਜ ਇਥੇ ਰਾਸ਼ਨ ਦੀ ਘਰ-ਘਰ ਡਿਲੀਵਰੀ ਸ਼ੁਰੂ ਕਰਨ ਲਈ ਕਰਵਾਏ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦੋ ਸਾਲ ਪਹਿਲਾਂ ਰਾਜ ਦੇ ਲੋਕਾਂ ਨੇ 117 ਵਿਧਾਨ ਸਭਾ ਸੀਟਾਂ ਵਿੱਚੋਂ 92 ਸੀਟਾਂ ਦਿੱਤੀਆਂ ਸਨ। ਅੱਜ ਫਿਰ ਹੱਥ ਜੋੜ ਕੇ ਪੰਜਾਬੀਆਂ ਆਸ਼ੀਰਵਾਦ ਮੰਗਦਾ ਹਾਂ। ਸ੍ਰੀ ਕੇਜਰੀਵਾਲ ਨੇ ਕਿਹਾ, ‘ਆਉਣ ਵਾਲੇ 10-15 ਦਿਨਾਂ ਵਿੱਚ ‘ਆਪ’ ਇਨ੍ਹਾਂ ਸਾਰੀਆਂ 14 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰੇਗੀ। ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਜਿਸ ਤਰ੍ਹਾਂ ਤੁਸੀਂ ਦੋ ਸਾਲ ਪਹਿਲਾਂ ਸਾਨੂੰ ਆਸ਼ੀਰਵਾਦ ਦਿੱਤਾ ਸੀ, ਪਾਰਟੀ ਨੂੰ ਇਨ੍ਹਾਂ ਸਾਰੀਆਂ 14 ਸੀਟਾਂ ‘ਤੇ ਜਿਤਾ ਦਿਉ।’ ਦਿੱਲੀ ਦੇ ਮੁੱਖ ਮੰਤਰੀ ਨੇ ਭਗਵੰਤ ਮਾਨ ਸਰਕਾਰ ਦੀ ਵੀ ਤਾਰੀਫ ਕਰਦਿਆਂ ਕਿਹਾ ਕਿ ਇਸ ਨੇ ਪਿਛਲੇ ਦੋ ਸਾਲਾਂ ਵਿੱਚ ਬਹੁਤ ਕੰਮ ਕੀਤਾ ਹੈ।
The post ਅਗਲੇ ਕੁੱਝ ਦਿਨਾਂ ’ਚ ‘ਆਪ’ ਪੰਜਾਬ ਤੇ ਚੰਡੀਗੜ੍ਹ ਤੋਂ ਲੋਕ ਸਭਾ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ: ਕੇਜਰੀਵਾਲ appeared first on Punjabi Tribune.
Source link