Home / World / Punjabi News / ਅਨਮੋਲ ਕਵਾਤਰਾ ‘ਤੇ ਹਮਲਾ ਕਰਨ ਵਾਲਿਆਂ ਨੂੰ ਮਿਲ ਰਹੀਆਂ ਧਮਕੀਆਂ

ਅਨਮੋਲ ਕਵਾਤਰਾ ‘ਤੇ ਹਮਲਾ ਕਰਨ ਵਾਲਿਆਂ ਨੂੰ ਮਿਲ ਰਹੀਆਂ ਧਮਕੀਆਂ

ਲੁਧਿਆਣਾ : ਸਮਾਜ ਸੇਵੀ ਅਨਮੋਲ ਕਵਾਤਰਾ ‘ਤੇ ਹਮਲਾ ਕਰਨ ਦੇ ਦੋਸ਼ਾਂ ‘ਚ ਘਿਰੇ ਕਾਂਗਰਸੀ ਮੋਹਿਤ ਰਾਮਪਾਲ ਤੇ ਗਰੇਵਾਲ ਲੁਧਿਆਣਾ ਦੇ ਪੁਲਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੂੰ ਮਿਲੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੋ ਝਗੜਾ ਹੋਇਆ ਸੀ, ਉਹ ਪੂਰੀ ਤਰ੍ਹਾਂ ਸਿਆਸੀ ਸੀ, ਜਿਸ ‘ਚ ਅਨਮੋਲ ਦੀ ਸਮਾਜ ਸੇਵੀ ਜੱਥੇਬੰਦੀ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਗਰੇਵਾਲ ਨੇ ਦੱਸਿਆ ਕਿ ਪੁਲਸ ਕਮਿਸ਼ਨਰ ਨੇ ਉਨ੍ਹਾਂ ਦੀ ਸ਼ਿਕਾਇਤ ਦੇ ਆਧਾਰ ‘ਤੇ ਜਾਂਚ ਮਾਰਕ ਕਰ ਦਿੱਤੀ ਹੈ ਅਤੇ ਉਨ੍ਹ੍ਹਾਂ ਨੂੰ ਭਰੋਸਾ ਹੈ ਕਿ ਪੁਲਸ ਉਨ੍ਹਾਂ ਦਾ ਸਾਥ ਜ਼ਰੂਰ ਦੇਵੇਗੀ।

Check Also

ਹਿਮਾਚਲ: ਹੜ੍ਹ ‘ਚ ਫਸੇ 6 ਲੋਕਾਂ ਨੂੰ ਸੁਰੱਖਿਅਤ ਕੱਢਿਆ ਬਾਹਰ, ਕਾਂਗੜਾ ‘ਚ ਸਾਰੀਆਂ ਸਿੱਖਿਆ ਸੰਸਥਾਵਾਂ ਬੰਦ

ਸ਼ਿਮਲਾ—ਹਿਮਾਚਲ ਪ੍ਰਦੇਸ਼ ਦੇ ਪਾਲਮਪੁਰ ਇਲਾਕੇ ‘ਚ ਹੜ੍ਹ ਆਉਣ ਕਾਰਨ 6 ਲੋਕ ਫਸ ਗਏ ਸੀ, ਜਿਨ੍ਹਾਂ …

WP2Social Auto Publish Powered By : XYZScripts.com