ਐਤਵਾਰ ਰਾਤ ਨੂੰ ਅਮਰੀਕੀ ਸੂਬੇ ਐਰੀਜ਼ੋਨਾ ਦੇ ਸ਼ਹਿਰ ਫੀਨਿਕਸ ਦੇ ਇੱਕ ਉਪਨਗਰ ਵਿੱਚ ਇੱਕ ਰੈਸਟੋਰੈਂਟ ਵਿੱਚ ਨੌਂ ਲੋਕਾਂ ਨੂੰ ਗੋਲੀ ਮਾਰ ਦਿੱਤੀ ਗਈ। ਇਹ ਜਾਣਕਾਰੀ ਪੁਲੀਸ ਨੇ ਦਿੱਤੀ ਹੈ।ਗਲੈਂਡੇਲ ਪੁਲੀਸ ਵਿਭਾਗ ਦੇ ਅਧਿਕਾਰੀ ਮੋਰੋਨੀ ਮੈਂਡੇਜ਼ (Glendale Police Department Officer Moroni Mendez) ਨੇ ਘਟਨਾ ਸਥਾਨ ‘ਤੇ ਇੱਕ ਬ੍ਰੀਫਿੰਗ ਦੌਰਾਨ ਕਿਹਾ ਕਿ ਪੁਲੀਸ ਨੂੰ ਸ਼ਾਮ 7:45 ਵਜੇ ਦੇ ਕਰੀਬ ਐਲ ਕੈਮਰੋਨ ਗਿਗਾਂਟੇ ਮੈਰੀਸਕੋਸ ਐਂਡ ਸਟੀਕਹਾਊਸ (El Camaron Gigante Mariscos & Steakhouse) ਵਿਖੇ ਗੋਲੀਬਾਰੀ ਦੀਆਂ ਰਿਪੋਰਟਾਂ ਮਿਲੀਆਂ।
Source link