ਪੱਤਰ ਪ੍ਰੇਰਕ
ਯਮੁਨਾਨਗਰ, 29 ਸਤੰਬਰ
ਗੁਰੂ ਨਾਨਕ ਖ਼ਾਲਸਾ ਕਾਲਜ ਦੇ ਲਾਈਫ਼ ਸਾਇੰਸਿਜ਼ ਵਿਭਾਗ ਵੱਲੋਂ ਨਵੇਂ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਸਮਾਗਮ ਕੀਤਾ ਗਿਆ। ਪਾਰਟੀ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਕੰਗ ਅਤੇ ਡੀਨ ਆਰਟਸ ਫੈਕਲਟੀ ਡਾ. ਪ੍ਰਤਿਮਾ ਸ਼ਰਮਾ ਨੇ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ।
ਇਸ ਮੌਕੇ ਵਿਦਿਆਰਥੀਆਂ ਨੇ ਗੀਤ, ਨ੍ਰਿਤ, ਸੰਗੀਤ ਅਤੇ ਹੋਰ ਸਭਿਆਚਾਰਕ ਪ੍ਰੋਗਰਾਮ ਰਾਹੀਂ ਸਾਰਿਆਂ ਦਾ ਮਨ ਮੋਹ ਲਿਆ। ਫਰੈਸ਼ਰ ਪਾਰਟੀ ਦੌਰਾਨ ਅੰਜਲੀ ਸਿਸੋਦੀਆ ਨੂੰ ਮਿਸ ਈਵ ਅਤੇ ਹਿਮਾਂਸ਼ੂ ਨੂੰ ਮਿਸਟਰ ਫਰੈਸ਼ਰ ਚੁਣਿਆ ਗਿਆ। ਇਸ ਦੌਰਾਨ ਹੋਰ ਵਿਦਿਆਰਥੀਆਂ ਨੂੰ ਸਨਮਾਨ ਵੰਡੇ ਗਏ ਅਤੇ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ। ਡਾ. ਅਮਰਜੀਤ ਸਿੰਘ ਅਤੇ ਡਾ. ਰਾਮੇਸ਼ਵਰ ਦਾਸ ਨੇ ਦੱਸਿਆ ਕਿ ਨਵੇਂ ਆਏ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੀਨੀਅਰਾਂ ਅਤੇ ਅਧਿਆਪਕਾਂ ਨਾਲ ਮਿਲਾਉਣ ਲਈ ਅਜਿਹੇ ਸਮਾਗਮ ਕਰਵਾਏ ਜਾਂਦੇ ਹਨ ਜਿਸ ਨਾਲ ਨਵੇਂ ਵਿਦਿਆਰਥੀਆਂ ਵਿੱਚ ਉਤਸ਼ਾਹ ਅਤੇ ਵਿਸ਼ਵਾਸ ਦੀ ਭਾਵਨਾ ਵਿੱਚ ਵਾਧਾ ਹੁੰਦਾ ਹੈ।
ਡਾ. ਵਰਸ਼ਾ ਨਿਗਮ ਨੇ ਇਸ ਪ੍ਰੋਗਰਾਮ ਨੂੰ ਯਾਦਗਾਰੀ ਬਣਾਉਣ ਲਈ ਸੀਨੀਅਰ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਇਸ ਪ੍ਰੋਗਰਾਮ ਵਿੱਚ ਡਾ. ਕੈਥਰੀਨ ਮਸੀਹ, ਡਾ. ਪ੍ਰੀਤਮ ਸਿੰਘ, ਡਾ. ਗਿਆਨ ਭੂਸ਼ਣ, ਡਾ. ਨੀਲਮ ਬਹਿਲ, ਪ੍ਰੋਫੈਸਰ ਯਾਸਮੀਨ ਹਾਜ਼ਰ ਸਨ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਦੀਪ ਸਿੰਘ ਜੌਹਰ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
Source link