Home / Punjabi News / ਅੰਮ੍ਰਿਤਪਾਲ ਸਿੰਘ ਤੇ ਖਿਲਾਫ ਐਨ.ਐਸ.ਏ. ਲਾਉਣ ਦੇ ਮਾਮਲੇ ‘ਚ ਹਾਈਕੋਰਟ ਨੇ ਸਰਕਾਰ ਤੋਂ ਪੁਛਿਆ ਸਵਾਲ

ਅੰਮ੍ਰਿਤਪਾਲ ਸਿੰਘ ਤੇ ਖਿਲਾਫ ਐਨ.ਐਸ.ਏ. ਲਾਉਣ ਦੇ ਮਾਮਲੇ ‘ਚ ਹਾਈਕੋਰਟ ਨੇ ਸਰਕਾਰ ਤੋਂ ਪੁਛਿਆ ਸਵਾਲ




ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖਿਲਾਫ ਐਨ.ਐਸ.ਏ. ਲਾਉਣ ਦੇ ਮਾਮਲੇ ਦੀ ਸੁਣਵਾਈ ਅੱਜ ਹਾਈਕੋਰਟ ਵਿਚ ਹੋਈ। ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਹ ਦੱਸਣ ਲਈ ਕਿਹਾ ਕਿ ਡੀਸੀ ਨੇ 13 ਮਾਰਚ 2024 ਨੂੰ ਐਨਐਸਏ ਲਗਾਉਣ ਵਾਲਾ ਪੱਤਰ ਜਾਰੀ ਕੀਤਾ ਸੀ, ਪਰ ਇਸ ਨੂੰ 10 ਦਿਨਾਂ ਬਾਅਦ ਲਾਗੂ ਕੀਤਾ ਗਿਆ ਸੀ। ਇਸ ਪਿੱਛੇ ਕਾਰਨ ਕੀ ਸੀ?ਪੰਜਾਬ ਹਰਿਆਣਾ ਹਾਈਕੋਰਟ ਨੇ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੇ ਵਕੀਲਾਂ ਨੂੰ NSA ਨੂੰ ਚੁਣੌਤੀ ਦੇਣ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣ ਲਈ ਆਖਿਆ ਹੈ। ਅਦਾਲਤ ਨੇ ਆਖਿਆ ਕਿ ਜ਼ਮੀਨੀ ਪੱਧਰ ਉਤੇ ਜਾ ਕੇ ਇਸ ਬਾਰੇ ਜਾਣਕਾਰੀ ਇਕੱਠੀ ਕੀਤੀ ਜਾਵੇ, ਕਿਉਂਕਿ ਹਰ ਕਿਸੇ ਨੇ ਆਪਣੇ ਤਰੀਕੇ ਨਾਲ NSA ਨੂੰ ਚੁਣੌਤੀ ਦਿੱਤੀ ਹੈ।ਅਗਲੀ ਸੁਣਵਾਈ ‘ਚ ਪੰਜਾਬ ਅਤੇ ਕੇਂਦਰ ਨੂੰ ਆਪਣੇ ਸਾਰੇ ਦਸਤਾਵੇਜ਼ ਲਿਆਉਣ ਲਈ ਕਿਹਾ ਗਿਆ ਸੀ, ਜਿਸ ਦੇ ਆਧਾਰ ਉਤੇ ਐੱਨ.ਐੱਸ.ਏ. ਲਗਾਇਆ ਗਿਆ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 4 ਦਸੰਬਰ ਨੂੰ ਹੋਵੇਗੀ।






Previous articleਹਵਾਈ ਅੱਡਿਆਂ ‘ਤੇ ਕੰਮ ਕਰਦੇ ਸਿੱਖ ਕਰਮਚਾਰੀਆਂ ਨੂੰ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ



Source link

Check Also

ਸੈੈਣੀਮਾਜਰਾ ਦਾ ਸਰਬਪੱਖੀ ਵਿਕਾਸ ਕਰਾਂਗੇ: ਜੁਝਾਰ

ਚਰਨਜੀਤ ਸਿੰਘ ਚੰਨੀ ਮੁੱਲਾਂਪੁਰ ਗਰੀਬਦਾਸ, 10 ਨਵੰਬਰ ਪਿੰਡ ਸੈਣੀਮਾਜਰਾ ਦੇ ਨਵੇਂ ਸਰਪੰਚ ਜੁਝਾਰ ਸਿੰਘ ਨੇ …