ਪੰਜਾਬ ਦੇ ਜਲੰਧਰ ਦੇ ਕੇਂਦਰੀ ਹਲਕੇ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਨੂੰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਸਰਕਾਰ ਵਲੋਂ ਵਿਧਾਇਕ ਰਮਨ ਅਰੋੜਾ ਨੂੰ ਦਿੱਤੀ ਗਈ ਸੁਰੱਖਿਆ ਵਾਪਿਸ ਲੈ ਲਈ ਗਈ ਹੈ। ਇਸ ਗੱਲ ਦੀ ਪੁਸ਼ਟੀ ਖੁਦ ਵਿਧਾਇਕ ਰਮਨ ਅਰੋੜਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤੀ। ਹਾਲਾਂਕਿ ਸਰਕਾਰ ਨੇ ਸੁਰੱਖਿਆ ਵਾਪਿਸ ਲੈਣ ਦਾ ਕੋਈ ਕਾਰਨ ਨਹੀਂ ਦੱਸਿਆ।ਹੁਣ ਤੱਕ ਇਸ ਪੂਰੇ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ ਅਤੇ ਨਾ ਹੀ ਰਮਨ ਅਰੋੜਾ ਦੀ ਸੁਰੱਖਿਆ ਹਟਾਉਣ ਦੇ ਕਾਰਨ ਬਾਰੇ ਕੋਈ ਜਾਣਕਾਰੀ ਮਿਲੀ ਹੈ।
Source link