ਨਵੀਂ ਦਿੱਲੀ, 9 ਅਗਸਤ
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿਚ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ। ਉਹ ਪਿਛਲੇ 17 ਮਹੀਨਿਆਂ ਤੋਂ ਹਿਰਾਸਤ ਵਿਚ ਹਨ। ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਸਿਸੋਦੀਆ 17 ਮਹੀਨਿਆਂ ਤੋਂ ਹਿਰਾਸਤ ਵਿੱਚ ਹਨ ਅਤੇ ਮੁਕੱਦਮਾ ਅਜੇ ਸ਼ੁਰੂ ਨਹੀਂ ਹੋਇਆ ਹੈ ਜਿਸ ਨਾਲ ਉਸ ਨੂੰ ਤੇਜ਼ੀ ਨਾਲ ਸੁਣਵਾਈ ਦੇ ਅਧਿਕਾਰ ਤੋਂ ਵਾਂਝਾ ਕੀਤਾ ਗਿਆ ਹੈ। ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਸਿਸੋਦੀਆ ਨੂੰ 10 ਲੱਖ ਰੁਪਏ ਦੇ ਨਿੱਜੀ ਮੁਚੱਲਕੇ ਤੇ ਇੰਨੀ ਹੀ ਰਕਮ ਦੀਆਂ ਦੋ ਜ਼ਮਾਨਤਾਂ ਦੇ ਨਾਲ ਜ਼ਮਾਨਤ ’ਤੇ ਰਿਹਾਅ ਕੀਤਾ ਜਾਵੇ। -ਪੀਟੀਆਈ
The post ਆਬਕਾਰੀ ਮਾਮਲਾ: ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦਿੱਤੀ appeared first on Punjabi Tribune.
Source link