
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਅੰਮ੍ਰਿਤਸਰ, 6 ਜਨਵਰੀ
ਇਥੇ ਰਾਜਾਸਾਂਸੀ ਕੌਮਾਂਤਰੀ ਹਵਾਈ ਅੱਡੇ ‘ਤੇ ਇਟਲੀ ਤੋਂ ਆਈ ਏਅਰ ਇੰਡੀਆ ਦੀ ਉਡਾਨ ਵਿੱਚ 179 ਯਾਤਰੀ ਸਵਾਰ ਸਨ ਜਿਨ੍ਹਾਂ ਵਿੱਚੋਂ 125 ਯਾਤਰੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਉਡਾਨ ਹਵਾਈ ਅੱਡੇ ‘ਤੇ ਸਵੇਰੇ 11.20 ‘ਤੇ ਉਤਰੀ। ਸਿਹਤ ਅਧਿਕਾਰੀਆਂ ਨੇ ਕੋਵਿਡ ਮਰੀਜ਼ਾਂ ਨੂੰ ਘਰਾਂ ਵਿੱਚ ਹੀ ਇਕਾਂਤਵਾਸ ਹੋਣ ਲਈ ਕਿਹਾ ਹੈ ਕਿਉਂਕਿ ਇਨ੍ਹਾਂ ਯਾਤਰੀਆਂ ਨੇ ਸਥਾਨਕ ਹਸਪਤਾਲ ਵਿੱਚ ਇਕਾਂਤਵਾਸ ਹੋਣ ਤੋਂ ਇਨਕਾਰ ਕਰ ਦਿੱਤਾ ਸੀ।
Source link