Home / Punjabi News / ਇਮਰਾਨ ਦੀ ਮਾਨਸਿਕ ਹਾਲਤ ਅਸਥਿਰ: ਪਾਕਿ ਮੰਤਰੀ

ਇਮਰਾਨ ਦੀ ਮਾਨਸਿਕ ਹਾਲਤ ਅਸਥਿਰ: ਪਾਕਿ ਮੰਤਰੀ

ਇਸਲਾਮਾਬਾਦ, 26 ਮਈ

ਪਾਕਿਸਤਾਨ ਦੇ ਸਿਹਤ ਮੰਤਰੀ ਅਬਦੁਲ ਕਾਦਿਰ ਪਟੇਲ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਮੈਡੀਕਲ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਾਨਸਿਕ ਹਾਲਤ ਅਸਥਿਰ ਹੈ। ਇਹ ਜਾਣਕਾਰੀ ਮੀਡੀਆ ਰਿਪੋਰਟ ਵਿੱਚ ਦਿੱਤੀ ਗਈ ਹੈ। ਕਾਦਿਰ ਪਟੇਲ ਮੁਤਾਬਕ, ਇਸ ਮੈਡੀਕਲ ਰਿਪੋਰਟ ਤੋਂ ਪਤਾ ਚੱਲਦਾ ਹੈ ਕਿ ਉਹ ਸ਼ਰਾਬ ਦਾ ਬਹੁਤ ਜ਼ਿਆਦਾ ਸੇਵਨ ਕਰਦੇ ਹਨ ਅਤੇ ਉਨ੍ਹਾਂ ਦੀ ਮਾਨਸਿਕ ਹਾਲਤ ਅਸਥਿਰ ਹੈ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਦੀ ਲੱਤ ਵਿੱਚ ਫਰੈਕਚਰ ਹੋਣ ਸਬੰਧੀ ਇਸ ਰਿਪੋਰਟ ਵਿੱਚ ਕੋਈ ਜਾਣਕਾਰੀ ਨਹੀਂ ਹੈ। ਇਹ ਜਾਣਕਾਰੀ ‘ਜੀਓ ਨਿਊਜ਼’ ਚੈਨਲ ਵਿੱਚ ਦਿੱਤੀ ਗਈ ਹੈ। ਕਾਦਿਰ ਪਟੇਲ ਸਾਬਕਾ ਪ੍ਰਧਾਨ ਮੰਤਰੀ ਦੀ 9 ਮਈ ਨੂੰ ਗ੍ਰਿਫ਼ਤਾਰੀ ਮਗਰੋਂ ਪਿਮਸ ਹਸਪਤਾਲ ਵਿੱਚ ਉਨ੍ਹਾਂ ਦੇ ਕਰਵਾਏ ਮੈਡੀਕਲ ਰਿਪੋਰਟ ਬਾਰੇ ਕਰਾਚੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। -ਏਐੱਨਆਈ


Source link

Check Also

ਕੂੜਾ ਚੁੱਕਣ ਵਾਲੇ ਤੋਂ 4000 ਰੁਪਏ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਵਿਜੀਲੈਂਸ ਨੇ ਕਾਬੂ ਕੀਤਾ

ਚੰਡੀਗੜ੍ਹ, 8 ਜੂਨ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ …