
ਅੰਮ੍ਰਿਤਸਰ : ਇਰਾਕ ‘ਚ ਮਾਰੇ ਗਏ 38 ਭਾਰਤੀਆਂ ਵਿਚ ਸ਼ਾਮਲ 27 ਪੰਜਾਬੀਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ 5-5 ਲੱਖ ਰੁਪਏ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਉਕਤ ਭਾਰਤੀਆਂ ਦੇ ਅਵਸ਼ੇਸ਼ ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।
ਸਿੱਧੂ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਹੈ ਅਤੇ ਸਰਕਾਰ ਵਲੋਂ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।