Home / Punjabi News / ਉੜੀਸਾ: ਮਿੰਨੀ ਟਰੱਕ ਦੇ ਖੱਡ ‘ਚ ਡਿੱਗਣ ਨਾਲ 8 ਲੋਕਾਂ ਦੀ ਮੌਤ

ਉੜੀਸਾ: ਮਿੰਨੀ ਟਰੱਕ ਦੇ ਖੱਡ ‘ਚ ਡਿੱਗਣ ਨਾਲ 8 ਲੋਕਾਂ ਦੀ ਮੌਤ

ਭੁਵਨੇਸ਼ਵਰ— ਉੜੀਸਾ ਦੇ ਕੰਧਮਾਲ ਜ਼ਿਲੇ ‘ਚ ਮੰਗਲਵਾਰ ਨੂੰ ਇਕ ਮਿੰਨੀ ਟਰੱਕ ਦੇ ਖੱਡ ‘ਚ ਡਿੱਗਣ ਨਾਲ 8 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਕਰੀਬ 50 ਲੋਕ ਟਰੱਕ ‘ਚ ਸਵਾਰ ਹੋ ਕੇ ਸਵੇਰੇ ਕਰੀਬ 10 ਵਜੇ ਸੁਲੁਮਾ ਖੇਤਰ ਦੇ ਬ੍ਰਹਾਨੀਗਾਓਂ ‘ਚ ਇਕ ਚਰਚ ਦੇ ਪ੍ਰੋਗਰਾਮ ‘ਚ ਹਿੱਸਾ ਲੈਣ ਜਾ ਰਹੇ ਸਨ। ਉਦੋਂ ਬਲੀਗੁੜਾ ਨੇੜੇ ਚਾਲਕ ਨੇ ਵਾਹਨ ਤੋਂ ਕੰਟਰੋਲ ਗਵਾ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਇਕ ਔਰਤ ਅਤੇ ਬੱਚੀ ਸਮੇਤ 8 ਲੋਕਾਂ ਦੀ ਹਾਦਸੇ ਵਾਲੀ ਜਗ੍ਹਾ ‘ਤੇ ਹੀ ਮੌਤ ਹੋ ਗਈ ਹੈ। ਜ਼ਖਮੀਆਂ ਨੂੰ ਪਹਿਲਾਂ ਨਜ਼ਦੀਕੀ ਬ੍ਰਹਾਨੀਗਾਓਂ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਇੱਥੇ ਡਾਕਟਰਾਂ ਨੇ ਸਲਾਹ ਦਿੱਤੀ ਕਿ ਜਿਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਉਨ੍ਹਾਂ ਨੂੰ ਬਹਿਰਾਮਪੁਰ ਦੇ ਐੱਮ.ਕੇ.ਸੀ.ਜੀ. ਹਸਪਤਾਲ ‘ਚ ਭੇਜਿਆ ਜਾਵੇ।
ਅਧਿਕਾਰੀ ਨੇ ਦੱਸਿਆ ਕਿ ਸਥਾਨਕ ਲੋਕ ਵੀ ਜ਼ਖਮੀਆਂ ਦੀ ਮਦਦ ਕਰ ਰਹੇ ਹਨ ਅਤੇ ਹਸਪਤਾਲ ਪਹੁੰਚਾ ਰਹੇ ਹਨ। ਇਸ ਹਾਦਸੇ ‘ਤੇ ਦੁਖ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 2 ਲੱਖ ਰੁਪਏ ਦਾ ਮੁਆਵਜ਼ਾ ਅਤੇ ਜ਼ਖਮੀਆਂ ਨੂੰ ਮੁਫ਼ਤ ਇਲਾਜ ਦਾ ਐਲਾਨ ਕੀਤਾ ਹੈ।

Check Also

ਦਿੱਲੀ ਹਵਾਈ ਅੱਡੇ ’ਤੇ 49 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ

ਨਵੀਂ ਦਿੱਲੀ, 19 ਜੁਲਾਈ ਸੈਂਟਰਲ ਇੰਡਸਟਰੀ ਸਕਿਉਰਿਟੀ ਫੋਰਸ (ਸੀਆਈਐਸਐਫ) ਨੇ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ …