ਧਾਮੀ ਨੂੰ 107 ਅਤੇ ਬੀਬੀ ਜਗੀਰ ਕੌਰ ਵੋਟਾਂ 33 ਪਈਆਂ, 2 ਵੋਟਾਂ ਕੈਂਸਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਬਣ ਗਏ ਹਨ। ਉਹਨਾਂ ਨੇ ਚੋਣ ਵਿਚ ਬੀਬੀ ਜਗੀਰ ਕੌਰ ਨੂੰ ਹਰਾਇਆ। ਧਾਮੀ ਨੂੰ 107 ਅਤੇ ਬੀਬੀ ਜਗੀਰ ਕੌਰ ਵੋਟਾਂ 33 ਪਈਆਂ, 2 ਵੋਟਾਂ ਕੈਂਸਲ ਹੋ ਗਈਆਂ।ਪ੍ਰਧਾਨ ਦੇ ਅਹੁਦੇ ਲਈ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਂ ਪੇਸ਼ ਕੀਤਾ ਜਿਸਦੀ ਗੋਬਿੰਦ ਸਿੰਘ ਲੌਂਗੋਵਾਲ ਨੇ ਤਾਈਦ ਕੀਤੀ। ਡੇਰਾ ਬਾਬਾ ਨਾਨਕ ਤੋਂ ਅਮਰੀਕ ਸਿੰਘ ਸ਼ਾਹਪੁਰ ਨੇ ਬੀਬੀ ਜਗੀਰ ਕੌਰ ਦਾ ਨਾਂ ਪੇਸ਼ ਕੀਤਾ ਜਿਸਦੀ ਮਿੱਠੂ ਸਿੰਘ ਕਾਨਹੇਕੇ ਹਲਕਾ ਮਾਨਸਾ ਤਾਈਦ ਕੀਤੀ ਅਤੇ ਸਤਵਿੰਦਰ ਸਿੰਘ ਟੌਹੜਾ ਨੇ ਤਾਈਦ ਦੀ ਮਜੀਦ ਕੀਤੀ। ਇਸ ਉਪਰੰਤ ਹਰਜਿੰਦਰ ਸਿੰਘ ਧਾਮੀ ਨੇ ਹੱਥ ਖੜ੍ਹੇ ਕਰ ਕੇ ਵੋਟਾਂ ਪੁਆਉਣ ਦਾ ਸੁਝਾਅ ਰੱਖਿਆ ਪਰ ਇਹ ਮਨਜ਼ੂਰ ਨਾ ਹੋਇਆ। ਇਸ ਉਪਰੰਤ ਹੁਣ ਵੋਟਾਂ ਪੈਣ ਦਾ ਕੰਮ ਜਾਰੀ ਹੈ।
Source link