Home / Punjabi News / ਐੱਸਡੀਐੱਮ ਵੱਲੋਂ ਸਟਰਾਂਗ ਰੂਮਾਂ ਅਤੇ ਪੋਲਿੰਗ ਸਟੇਸ਼ਨਾਂ ਦਾ ਜਾਇਜ਼ਾ

ਐੱਸਡੀਐੱਮ ਵੱਲੋਂ ਸਟਰਾਂਗ ਰੂਮਾਂ ਅਤੇ ਪੋਲਿੰਗ ਸਟੇਸ਼ਨਾਂ ਦਾ ਜਾਇਜ਼ਾ

ਪੱਤਰ ਪ੍ਰੇਰਕ
ਰਤੀਆ, 28 ਅਗਸਤ
ਇੱਥੇ ਰਤੀਆ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫਸਰ ਅਤੇ ਐੱਸਡੀਐੱਮ ਜਗਦੀਸ਼ ਚੰਦਰ ਨੇ ਪਿੰਡ ਦੇ ਕਮਿਊਨਿਟੀ ਸੈਂਟਰ ਅਤੇ ਪੋਲਿੰਗ ਸਟੇਸ਼ਨਾਂ ਵਿੱਚ ਬਣਾਏ ਗਏ ਸਟਰਾਂਗ ਰੂਮ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਰਿਕਾਰਡ ਰਜਿਸਟਰ ਵੀ ਚੈੱਕ ਕੀਤਾ। ਐੱਸਡੀਐੱਮ ਨੇ ਚੋਣ ਪ੍ਰਕ੍ਰਿਆ ਨਾਲ ਸਬੰਧਤ ਵੱਖ-ਵੱਖ ਅਧਿਕਾਰੀਆਂ ਨੂੰ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਪਖਾਨੇ, ਬੈਠਣ ਦੇ ਪ੍ਰਬੰਧ, ਸੁਰੱਖਿਆ, ਦਰਵਾਜ਼ਿਆਂ ਅਤੇ ਖਿੜਕੀਆਂ ਦਾ ਢੁੱਕਵਾਂ ਪ੍ਰਬੰਧ ਆਦਿ ਸਬੰਧੀ ਵੀ ਜ਼ਰੂਰੀ ਹਦਾਇਤਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਪਹਿਲੀ ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਠੋਸ ਪ੍ਰਬੰਧ ਕੀਤੇ ਜਾਣ। ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਿਟਰਨਿੰਗ ਅਫ਼ਸਰ ਅਤੇ ਐੱਸਡੀਐੱਮ ਜਗਦੀਸ਼ ਚੰਦਰ ਨੇ ਰਤੀਆ ਵਿਧਾਨ ਸਭਾ ਹਲਕੇ ਦੇ ਪਿੰਡ ਸਹਿਨਾਲ ਅਤੇ ਸੁਖਮਨਪੁਰ ਵਿੱਚ ਬੂਥਾਂ ਦਾ ਨਿਰੀਖਣ ਕੀਤਾ। ਪੋਲਿੰਗ ਸਟੇਸ਼ਨਾਂ ’ਤੇ ਉਪਲਬਧ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਪੋਲਿੰਗ ਸਟੇਸ਼ਨਾਂ ’ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪੋਲਿੰਗ ਸਟੇਸ਼ਨਾਂ ਦੇ ਪ੍ਰਬੰਧਕਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਉਣ ਅਤੇ ਤਿਆਰੀਆਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਚੋਣਾਂ ਨੂੰ ਅਮਨ-ਅਮਾਨ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਹਰ ਕੋਈ ਪਾਲਣਾ ਕਰੇ। ਇਸ ਦੌਰਾਨ ਬੀਡੀਪੀਓ ਹਨੀਸ਼ ਕੁਮਾਰ, ਨਗਰ ਕੌਂਸਲ ਦੇ ਸਕੱਤਰ ਸੰਦੀਪ ਭੁੱਕਲ, ਅਵਨੀਸ਼ ਗਰਗ, ਯੋਗੇਸ਼ ਕੁਮਾਰ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

The post ਐੱਸਡੀਐੱਮ ਵੱਲੋਂ ਸਟਰਾਂਗ ਰੂਮਾਂ ਅਤੇ ਪੋਲਿੰਗ ਸਟੇਸ਼ਨਾਂ ਦਾ ਜਾਇਜ਼ਾ appeared first on Punjabi Tribune.


Source link

Check Also

ਭਾਰਤ-ਚੀਨ ਸਰਹੱਦ ’ਤੇ ਡਰੋਨਾਂ ਦੀ ਹਲਚਲ

ਸ਼ਿਮਲਾ, 7 ਅਕਤੂਬਰ ਹਿਮਾਚਲ ਪ੍ਰਦੇਸ਼ ਦੇ ਕਿਨੌਰ ਜ਼ਿਲ੍ਹੇ ਵਿੱਚ ਭਾਰਤ-ਚੀਨ ਸਰਹੱਦ ਦੇ ਨਾਲ ਡਰੋਨ ਦੇਖੇ …