Home / World / Punjabi News / ਕਰਤਾਰਪੁਰ ਲਾਂਘੇ ਸਬੰਧੀ ਭਾਰਤ ਵਾਲੇ ਪਾਸੇ ਵੀ ਨਿਰਮਾਣ ਕਾਰਜ ਹੋਏ ਸ਼ੁਰੂ

ਕਰਤਾਰਪੁਰ ਲਾਂਘੇ ਸਬੰਧੀ ਭਾਰਤ ਵਾਲੇ ਪਾਸੇ ਵੀ ਨਿਰਮਾਣ ਕਾਰਜ ਹੋਏ ਸ਼ੁਰੂ

ਭਾਰਤ ਅਤੇ ਪਾਕਿ ਵਿਚਾਲੇ ਹੁਣ ਲਾਂਘੇ ਸਬੰਧੀ ਲੋਕ ਸਭਾ ਚੋਣਾਂ ਤੋਂ ਬਾਅਦ ਹੀ ਹੋਵੇਗੀ ਗੱਲਬਾਤ
ਗੁਰਦਾਸਪੁਰ : ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਪਾਕਿਸਤਾਨ ਵਾਲੇ ਪਾਸੇ ਉਸਾਰੀ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਭਾਰਤ ਇਸ ਮਾਮਲੇ ਵਿਚ ਕਾਫੀ ਪਛੜ ਕੇ ਚੱਲ ਰਿਹਾ ਹੈ, ਪਰ ਹੁਣ ਭਾਰਤ ਵਾਲੇ ਪਾਸੇ ਵੀ ਉਸਾਰੀ ਕਾਰਜ ਸ਼ੁਰੂ ਹੋ ਗਏ ਹਨ। ਕਿਸਾਨਾਂ ਤੋਂ ਜ਼ਮੀਨ ਐਕੁਆਇਰ ਕੀਤੇ ਜਾਣ ਮਗਰੋਂ ਇਹ ਨਿਰਮਾਣ ਕਾਰਜ ਸ਼ੁਰੂ ਹੋਏ ਹਨ। ਕੌਰੀਡੋਰ ਨੂੰ ਪਾਕਿਸਤਾਨ ਵਾਲੇ ਪਾਸੇ ਲਾਂਘੇ ਨਾਲ ਜੋੜਨ ਲਈ 200 ਫੁੱਟ ਚੌੜੀ ਸੜਕ ਉਸਾਰੀ ਜਾਣੀ ਹੈ। ਨਿਰਮਾਣ ਕੰਪਨੀ ਦੇ ਸਹਿ-ਨਿਰਦੇਸ਼ਕ ਜਤਿੰਦਰ ਸਿੰਘ ਨੇ ਦੱਸਿਆ ਕਿ ਭਾਰਤ ਵੱਲੋਂ ਲਾਂਘੇ ਲਈ ਬਣਾਈ ਜਾਣ ਵਾਲੀ ਸੜਕ ਚਾਰ ਕਿਲੋਮੀਟਰ ਲੰਮੀ ਹੋਵੇਗੀ ਅਤੇ 200 ਫੁੱਟ ਚੌੜੀ ਹੋਵੇਗੀ। ਉਨ੍ਹਾਂ ਦੱਸਿਆ ਕਿ ਲੈਂਡਪੋਰਟ ਅਥਾਰਟੀ ਵੱਲੋਂ ਬਣਾਏ ਜਾਣ ਵਾਲੇ ਇੰਟੀਗ੍ਰੇਟਿਡ ਚੈੱਕ ਪੋਸਟ ਟਰਮੀਨਲ ਦੇ ਨਿਰਮਾਣ ਦੀ ਸ਼ੁਰੂਆਤ ਆਉਂਦੇ ਦਿਨਾਂ ਵਿੱਚ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ-ਪਾਕਿਸਤਾਨ ਦੀ ਕੰਡਿਆਲੀ ਤਾਰ ਦਰਮਿਆਨ ਪੁਲ ਵੀ ਉਸਾਰਿਆ ਜਾਵੇਗਾ, ਜਿਸ ਦਾ ਨਿਰਮਾਣ ਵੀ ਜਲਦ ਹੋਣ ਵਾਲਾ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਲਾਂਘੇ ਸਬੰਧੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਗੱਲਬਾਤ ਹੁਣ ਲੋਕ ਸਭਾ ਚੋਣਾਂ ਤੋਂ ਬਾਅਦ ਵਿਚ ਹੀ ਹੋਵੇਗੀ।

Check Also

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਕੋਰੋਨਾ ਪੌਜ਼ੇਟਿਵ

ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਵਿਡ -19 ਰਿਪੋਰਟ ਪੌਜ਼ੇਟਿਵ ਆਈ ਹੈ।ਉਹ …

%d bloggers like this: