ਬੰਗਲੌਰ, 10 ਜੂਨ
ਇਥੋਂ ਦੀ ਅਦਾਲਤ ਨੇ ਬਲਾਤਕਾਰ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜੇਡੀਐੱਸ ਦੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅੱਜ ਉਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੀ ਹਿਰਾਸਤ ਖ਼ਤਮ ਹੋਣ ਕਾਰਨ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ 31 ਮਈ ਨੂੰ ਉਸ ਨੂੰ 6 ਜੂਨ ਤੱਕ ਐੱਸਆਈਟੀ ਹਿਰਾਸਤ ਵਿੱਚ ਭੇਜ ਦਿੱਤਾ ਸੀ ਅਤੇ ਬਾਅਦ ਵਿੱਚ ਇਸ ਦੀ ਮਿਆਦ ਨੂੰ 10 ਜੂਨ ਤੱਕ ਵਧਾ ਦਿੱਤਾ ਸੀ। ਅੱਜ ਉਸ ਨੂੰ 24 ਜੂਨ ਤੱਕ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਫੈਸਲਾ ਕੀਤਾ। ਜੇਡੀ(ਐੱਸ) ਦੇ ਸਰਪ੍ਰਸਤ ਅਤੇ ਸਾਬਕਾ ਪ੍ਰਧਾਨ ਮੰਤਰੀ ਐੱਚਡੀ ਦੇਵਗੌੜਾ ਦਾ 33 ਸਾਲਾ ਪੋਤਾ ਹਾਲ ਦੀਆਂ ਲੋਕ ਸਭਾ ਚੋਣਾਂ ਵਿੱਚ ਹਸਨ ਸੰਸਦੀ ਹਲਕੇ ਤੋਂ ਜਿੱਤ ਨਹੀਂ ਸਕਿਆ।
The post ਕਰਨਾਟਕ: ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੇ ਪੋਤੇ ਨੂੰ 14 ਦਿਨ ਤੱਕ ਜੁਡੀਸ਼ਲ ਰਿਮਾਂਡ ’ਤੇ ਭੇਜਿਆ appeared first on Punjabi Tribune.
Source link