ਬੰਗਲੌਰ, 30 ਮਈ
ਕਰਨਾਟਕ ਦੇ ਟਰਾਂਸਪੋਰਟ ਮੰਤਰੀ ਰਾਮਲਿੰਗਾ ਰੈੱਡੀ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੇ ਮੁੱਖ ਮੰਤਰੀ ਸਿੱਧਾਰਮਈਆ ਦੀ ਅਗਵਾਈ ਹੇਠਲੀ ਸਰਕਾਰ ਨੇ ਰਾਜ ਦੀਆਂ ਸਾਰੀਆਂ ਔਰਤਾਂ ਸਰਕਾਰੀ ਬੱਸਾਂ ‘ਚ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਐਲਾਨ ਕਰਨਾਟਕ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਕੇਐੱਸਆਰਟੀਸੀ) ਦੀਆਂ ਚਾਰ ਡਿਵੀਜ਼ਨਾਂ ਦੇ ਮੈਨੇਜਿੰਗ ਡਾਇਰੈਕਟਰਾਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਔਰਤਾਂ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਕਰ ਸਕਦੀਆਂ ਹਨ। ਇਸ ਲਈ ਕੋਈ ਸ਼ਰਤ ਨਹੀਂ ਹਨ।
Source link