ਨਵੀਂ ਦਿੱਲੀ, 9 ਅਕਤੂਬਰ
ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ’ਚ ਵੋਟਾਂ ਦੀ ਗਿਣਤੀ ਦੌਰਾਨ ਕੁਝ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐੱਮਜ਼) ’ਚ ‘ਗੜਬੜੀਆਂ’ ਦੀ ਮੁਕੰਮਲ ਜਾਂਚ ਦੀ ਮੰਗ ਕੀਤੀ ਹੈ। ਪਾਰਟੀ ਨੇ ਮੰਗ ਕੀਤੀ ਹੈ ਕਿ ਜਾਂਚ ਹੋਣ ਤੱਕ ਅਜਿਹੀਆਂ ਈਵੀਐੱਮਜ਼ ਨੂੰ ਸੀਲ ਅਤੇ ਸੁਰੱਖਿਅਤ ਰੱਖਿਆ ਜਾਵੇ। ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਅਸ਼ੋਕ ਗਹਿਲੋਤ, ਕੇਸੀ ਵੇਣੂਗੋਪਾਲ, ਜੈਰਾਮ ਰਮੇਸ਼, ਅਜੇ ਮਾਕਨ, ਪਵਨ ਖੇੜਾ ਅਤੇ ਹਰਿਆਣਾ ਕਾਂਗਰਸ ਦੇ ਪ੍ਰਧਾਨ ਉਦੇਭਾਨ ’ਤੇ ਆਧਾਰਿਤ ਕਾਂਗਰਸੀ ਵਫ਼ਦ ਨੇ ਅੱਜ ਚੋਣ ਕਮਿਸ਼ਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਪਾਰਟੀ ਦੇ ਸੀਨੀਅਰ ਆਗੂ ਅਭਿਸ਼ੇਕ ਸਿੰਘਵੀ ਆਨਲਾਈਨ ਮੀਟਿੰਗ ’ਚ ਜੁੜੇ। ਇਸ ਮੌਕੇ ਵਫ਼ਦ ਨੇ ਹਰਿਆਣਾ ’ਚ ਵੱਖ ਵੱਖ ਹਲਕਿਆਂ ਦੀਆਂ ਸ਼ਿਕਾਇਤਾਂ ਦੇ ਨਾਲ ਨਾਲ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਸੌਂਪਿਆ। ਕਾਂਗਰਸ ਆਗੂਆਂ ਨੇ ਸੱਤ ਲਿਖਤੀ ਸਮੇਤ 20 ਸ਼ਿਕਾਇਤਾਂ ਦਿੱਤੀਆਂ ਹਨ।
Source link