Home / Punjabi News / ਕਾਂਗਰਸ ਨੇ ਟਵੀਟ ਕਰਕੇ ਨਰਿੰਦਰ ਮੋਦੀ ਨੂੰ ਦੂਜੀ ਪਾਰੀ ਲਈ ਦਿੱਤੀ ਵਧਾਈ

ਕਾਂਗਰਸ ਨੇ ਟਵੀਟ ਕਰਕੇ ਨਰਿੰਦਰ ਮੋਦੀ ਨੂੰ ਦੂਜੀ ਪਾਰੀ ਲਈ ਦਿੱਤੀ ਵਧਾਈ

ਕਾਂਗਰਸ ਨੇ ਟਵੀਟ ਕਰਕੇ ਨਰਿੰਦਰ ਮੋਦੀ ਨੂੰ ਦੂਜੀ ਪਾਰੀ ਲਈ ਦਿੱਤੀ ਵਧਾਈ

ਕਿਹਾ – ਮੋਦੀ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਹਾਂ ਤਿਆਰ
ਨਵੀਂ ਦਿੱਲੀ : ਕਾਂਗਰਸ ਪਾਰਟੀ ਵਲੋਂ ਟਵੀਟ ਕਰਕੇ ਨਰਿੰਦਰ ਮੋਦੀ ਨੂੰ ਦੂਜੀ ਪਾਰੀ ਲਈ ਵਧਾਈ ਦਿੱਤੀ। ਕਾਂਗਰਸ ਨੇ ਵਧਾਈ ਦਿੰਦਿਆਂ ਟਵੀਟ ਵਿਚ ਲਿਖਿਆ ਕਿ ਉਹ ਭਾਰਤ ਅਤੇ ਇਸਦੇ ਨਾਗਰਿਕਾਂ ਦੀ ਤਰੱਕੀ ਅਤੇ ਵਿਕਾਸ ਲਈ ਨਵੀਂ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹਨ। ਜ਼ਿਕਰਯੋਗ ਹੈ ਕਿ ਕਾਂਗਰਸ ਨੂੰ ਇਨ੍ਹਾਂ ਚੋਣਾਂ ਵਿਚ 52 ਸੀਟਾਂ ‘ਤੇ ਜਿੱਤ ਪ੍ਰਾਪਤ ਹੋਈ ਸੀ, ਅਤੇ ਉਸ ਨੂੰ ਵਿਰੋਧੀ ਧਿਰ ‘ਚ ਬੈਠਣ ਲਈ ਵੀ 55 ਸੀਟਾਂ ਦੀ ਲੋੜ ਹੈ। ਪਿਛਲੀਆਂ 2014 ਦੀਆਂ ਚੋਣਾਂ ਦੌਰਾਨ ਵੀ ਕਾਂਗਰਸ ਨੂੰ ਸਿਰਫ 44 ਸੀਟਾਂ ਹੀ ਮਿਲੀਆਂ ਸਨ। ਧਿਆਨ ਰਹੇ ਕਿ ਲੰਘੇ ਕੱਲ੍ਹ ਮੋਦੀ ਕੈਬਨਿਟ ਦੇ ਸਹੁੰ ਚੁੱਕ ਸਮਾਗਮ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਵੀ ਸ਼ਾਮਲ ਹੋਏ ਸਨ।

Check Also

ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਰਾਹਤ

ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਰਾਹਤ

  ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ …