Home / Punjabi News / ਕਾਂਗਰਸ ਨੇ ਫਤਿਹਗੜ੍ਹ ਸਾਹਿਬ, ਖਡੂਰ ਸਾਹਿਬ ਤੇ ਫਰੀਦਕੋਟ ਤੋਂ ਵੀ ਐਲਾਨੇ ਉਮੀਦਵਾਰ

ਕਾਂਗਰਸ ਨੇ ਫਤਿਹਗੜ੍ਹ ਸਾਹਿਬ, ਖਡੂਰ ਸਾਹਿਬ ਤੇ ਫਰੀਦਕੋਟ ਤੋਂ ਵੀ ਐਲਾਨੇ ਉਮੀਦਵਾਰ

ਕਾਂਗਰਸ ਨੇ ਫਤਿਹਗੜ੍ਹ ਸਾਹਿਬ, ਖਡੂਰ ਸਾਹਿਬ ਤੇ ਫਰੀਦਕੋਟ ਤੋਂ ਵੀ ਐਲਾਨੇ ਉਮੀਦਵਾਰ

ਚੰਡੀਗੜ੍ਹ : ਅੱਜ ਰਾਹੁਲ ਗਾਂਧੀ ਵਲੋਂ ਦਿੱਲੀ ‘ਚ ਮੀਟਿੰਗ ਕਰਕੇ ਕਾਂਗਰਸ ਦੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ‘ਚ ਫਤਿਹਗੜ੍ਹ੍ਹ ਸਾਹਿਬ ਤੋਂ ਡਾ. ਅਮਰ ਸਿੰਘ, ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਅਤੇ ਫਰੀਦਕੋਟ ਤੋਂ ਮੁਹੰਮਦ ਸਦੀਕ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਦੱਸਣਯੋਗ ਹੈ ਕਿ ਪੰਜਾਬ ‘ਚ ਪੈਡਿੰਗ ਪਈਆਂ 7 ਸੀਟਾਂ ਖਡੂਰ ਸਾਹਿਬ, ਸੰਗਰੂਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਆਨੰਦਪੁਰ ਸਾਹਿਬ, ਬਠਿੰਡਾ ਅਤੇ ਫਿਰੋਜ਼ਪੁਰ ‘ਤੇ ਕਾਂਗਰਸੀ ਉਮੀਦਵਾਰ ਤੈਅ ਕਰਨ ਲਈ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਦਰਮਿਆਨ ਇਕ ਅਹਿਮ ਮੀਟਿੰਗ ਹੋਈ ਹੈ। ਕਾਂਗਰਸ ਨੇ ਹੁਣ ਤੱਕ 9 ਸੀਟਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਸ਼੍ਰੀ ਆਨੰਦਪੁਰ ਸਾਹਿਬ, ਬਠਿੰਡਾ ਅਤੇ ਸੰਗਰੂਰ ਤੋਂ ਉਮੀਦਵਾਰ ਐਲਾਨੇ ਜਾਣੇ ਅਜੇ ਬਾਕੀ ਹਨ। ਕਾਂਗਰਸ ਨੇ ਜਲੰਧਰ ਤੋਂ ਸੰਤੋਖ ਸਿੰਘ ਚੌਧਰੀ, ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਚੱਬੇਵਾਲ, ਅੰਮ੍ਰਿਤਸਰ ਤੋਂ ਗੁਰਮੀਤ ਔਜਲਾ, ਗੁਰਦਾਸਪੁਰ ਤੋਂ ਸੁਨੀਲ ਜਾਖੜ, ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ, ਲੁਧਿਆਣਾ ਤੋਂ ਰਵਨੀਤ ਬਿੱਟੂ, ਪਟਿਆਲਾ ਤੋਂ ਪਰਨੀਤ ਕੌਰ, ਫਤਿਹਗੜ੍ਹ੍ਹ ਸਾਹਿਬ ਤੋਂ ਡਾ. ਅਮਰ ਸਿੰਘ ਅਤੇ ਫਰੀਦਕੋਟ ਤੋਂ ਮੁਹੰਮਦ ਸਦੀਕ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ।

Check Also

ਪੰਜਾਬ ਸਰਕਾਰ ਨੇ ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ

ਜਗਮੋਹਨ ਸਿੰਘ ਰੂਪਨਗਰ, 1 ਜੂਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖ਼ੁਦਕੁਸ਼ੀ ਲਈ ਉਕਸਾਉਣ ਦੇ …