ਚੰਡੀਗੜ੍ਹ, 1 ਅਗਸਤ
ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਿਸਾਨੀ ਮੰਗਾਂ ਦੀ ਪੂਰਤੀ ਲਈ ਸੰਯੂਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਪੰਜਾਬ ਅਤੇ ਹਰਿਆਣਾ ਵਿੱਚ ਕਈ ਥਾਂਵਾਂ ਤੇ ਵਿਰੋਧ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਪੰਜਾਬ ਹਰਿਆਣਾ ਦੇ ਵਿਚਕਾਰ ਸ਼ੰਭੂ ਮੋਰਚੇ ’ਤੇ ਭਾਜਪਾ ਦਾ ਪੁਤਲਾ ਫੂਕਿਆ। ਇਸ ਤੋ ਇਲਾਵਾ ਅੰਮ੍ਰਿਤਸਰ, ਮੋਗਾ, ਕੁਰੂਕਸ਼ੇਤਰ, ਅੰਬਾਲਾ, ਸੋਨੀਪਤ ਅਤੇ ਪੰਚਕੁਲਾ ਸਮੇਤ ਕਈ ਹੋਰ ਥਾਂਵਾਂ ’ਤੇ ਵੀ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਕਿਸਾਨਾਂ ਵੱਲੋਂ ਪੁਤਲੇ ਫੂਕੇ ਗਏ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਅੰਦੋਲਨ ਜਾਰੀ ਰਹੇਗਾ। -ਪੀਟੀਆਈ
The post ਕਿਸਾਨਾਂ ਨੇ ਪੰਜਾਬ ਅਤੇ ਹਰਿਆਣਾ ਵਿਚ ਭਾਜਪਾ ਦੇ ਪੁਤਲੇ ਫੂਕੇ appeared first on Punjabi Tribune.
Source link