Home / Punjabi News / ਕਿਸਾਨ ਅੰਦੋਲਨ ਤੇ ਸੁਪਰੀਮ ਕੋਰਟ ਨੇ ਕਿਹਾ ‘ਸੜਕਾਂ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੋਕਿਆ ਜਾ ਸਕਦਾ’

ਕਿਸਾਨ ਅੰਦੋਲਨ ਤੇ ਸੁਪਰੀਮ ਕੋਰਟ ਨੇ ਕਿਹਾ ‘ਸੜਕਾਂ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੋਕਿਆ ਜਾ ਸਕਦਾ’

ਕਿਸਾਨ ਅੰਦੋਲਨ ਤੇ ਸੁਪਰੀਮ ਕੋਰਟ ਨੇ ਕਿਹਾ ‘ਸੜਕਾਂ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੋਕਿਆ ਜਾ ਸਕਦਾ’

ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਬਾਰੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ ਪਰ ਉਹ ਅਣਮਿੱਥੇ ਸਮੇਂ ਲਈ ਸੜਕਾਂ ਨੂੰ ਰੋਕ ਨਹੀਂ ਸਕਦੇ। ਸੁਪਰੀਮ ਕੋਰਟ ਨੇ ਕਿਹਾ ਕਿ ਆਖਰਕਾਰ ਕੋਈ ਨਾ ਕੋਈ ਹੱਲ ਲੱਭਣਾ ਹੀ ਪਵੇਗਾ। ਅਸੀਂ ਵਿਰੋਧ ਕਰਨ ਦੇ ਹੱਕ ਦੇ ਵਿਰੁੱਧ ਨਹੀਂ ਹਾਂ। ਭਾਵੇਂ ਕਾਨੂੰਨ ਨੂੰ ਦਿੱਤੀ ਚੁਣੌਤੀ ਬਕਾਇਆ ਹੈ ਪਰ ਸੜਕਾਂ ਨੂੰ ਰੋਕਿਆ ਨਹੀਂ ਜਾ ਸਕਦਾ। ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਸਰਹੱਦਾਂ ਤੋਂ ਹਟਾਉਣ ਸਬੰਧੀ ਪਾਈ ਪਟੀਸ਼ਨ ’ਤੇ ਜਵਾਬ ਦੇਣ ਲਈ ਕਿਸਾਨ ਯੂਨੀਅਨਾਂ ਨੂੰ ਤਿੰਨ ਹਫਤਿਆਂ ਦਾ ਸਮਾਂ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸੜਕਾਂ ਜਾਮ ਕਰਨ ਅਤੇ ਰਸਤਾ ਰੋਕਣ ਨਾਲ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਹੈ। ਦੂਜੇ ਪਾਸੇ ਅੱਜ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਣ ਜਾ ਰਹੀ ਹੈ। ਜਿਸ ਵਿਚ ਸੰਯੁਕਤ ਕਿਸਾਨ ਮੋਰਚਾ ਕੋਈ ਵੱਡਾ ਫੈਸਲਾ ਲੈ ਸਕਦਾ ਹੈ।

The post ਕਿਸਾਨ ਅੰਦੋਲਨ ਤੇ ਸੁਪਰੀਮ ਕੋਰਟ ਨੇ ਕਿਹਾ ‘ਸੜਕਾਂ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੋਕਿਆ ਜਾ ਸਕਦਾ’ first appeared on Punjabi News Online.


Source link

Check Also

ਹਸਪਤਾਲ ਦੀ ਲਾਪਰਵਾਹੀ , 24 ਤੋਂ ਵੱਧ ਲੋਕਾਂ ਨੂੰ ਕੀਤਾ ਅੰਨ੍ਹਾ

ਹਸਪਤਾਲ ਦੀ ਲਾਪਰਵਾਹੀ , 24 ਤੋਂ ਵੱਧ ਲੋਕਾਂ ਨੂੰ ਕੀਤਾ ਅੰਨ੍ਹਾ

ਬਿਹਾਰ ਸੂਬੇ ਦੇ ਮੁਜ਼ੱਫਰਪੁਰ ਸ਼ਹਿਰ ਦੇ ਜੁਰਾਨ ਛਪਰਾ ਸਥਿਤ ਅੱਖਾਂ ਦੇ ਹਸਪਤਾਲ ਦੀ ਵੱਡੀ ਲਾਪਰਵਾਹੀ …