ਸ੍ਰੀਨਗਰ, 6 ਮਈ
ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਅੱਜ ਕੰਟਰੋਲ ਰੇਖਾ ਨੇੜੇ ਵਾਹਨ ਖੱਡ ’ਚ ਡਿੱਗਣ ਕਾਰਨ ਦੋ ਫੌਜੀ ਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ।
ਅਧਿਕਾਰੀਆਂ ਨੇ ਦੱਸਿਆ ਕਿ ਕਰਨਾਹ ਦੇ ਟੀਟਵਾਲ ਇਲਾਕੇ ’ਚ ਰਿਆਲਾ ਮੁਰਚਾਨਾ ਰੋਡ ’ਤੇ ਫ਼ੌਜ ਦਾ ਵਾਹਨ ਖੱਡ ’ਚ ਡਿੱਗ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਦੋ ਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਫ਼ੌਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। -ਪੀਟੀਆਈ
Source link