ਸ਼੍ਰੀਨਗਰ—ਦੱਖਣੀ ਕਸ਼ਮੀਰ ਵਿਚ ਕੁਲਗਾਮ ਜ਼ਿਲੇ ਦੇ ਖੁੰਦਵਾੜੀ ਵਿਚ ਐਤਵਾਰ ਨੂੰ ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ਵਿਚ ਇਕ ਵਿਦੇਸ਼ੀ ਸਮੇਤ 3 ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ ਦੂਜੇ ਦਿਨ ਸੋਮਵਾਰ ਨੂੰ ਵੀ ਜਨਜੀਵਨ ਪ੍ਰਭਾਵਿਤ ਰਿਹਾ। ਅਫਵਾਹਾਂ ਨੂੰ ਰੋਕਣ ਲਈ ਸੁਰੱਖਿਆ ਵਜੋਂ ਦੱਖਣੀ ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ ਵਿਚ ਇੰਟਰਨੈੱਟ ਸੇਵਾਵਾਂ ਨੂੰ ਰੱਦ ਕਰ ਦਿੱਤਾ ਗਿਆ। ਐਤਵਾਰ ਨੂੰ ਸੁਰੱਖਿਆ ਕਾਰਨਾਂ ਕਰ ਕੇ ਟ੍ਰੇਨ ਸੇਵਾ ਬੰਦ ਰਹਿਣ ਤੋਂ ਬਾਅਦ ਸੋਮਵਾਰ ਨੂੰ ਮੁੜ ਸ਼ੁਰੂ ਕਰ ਦਿੱਤੀ ਗਈ।
ਕੁਲਗਾਮ ਵਿਚ ਦੁਕਾਨਾਂ ਅਤੇ ਵਪਾਰਕ ਗਤੀਵਿਧੀਆਂ ਦੇ ਨਾਲ-ਨਾਲ ਸੜਕਾਂ ‘ਤੇ ਟ੍ਰੈਫਿਕ ਵੀ ਬੰਦ ਰਹੀ। ਇਸ ਸਭ ਤੋਂ ਬਾਅਦ ਵੀ ਉੱਤਰੀ ਕਸ਼ਮੀਰ ਵਿਚ ਅਮਰਨਾਥ ਸ਼ਰਧਾਲੂਆਂ ਨੂੰ ਲਿਜਾਣ ਵਾਲੇ ਵਾਹਨਾਂ ਸਮੇਤ ਸ਼੍ਰੀਨਗਰ-ਜੰਮੂ ਕੌਮੀ ਰਾਜਮਾਰਗ ‘ਤੇ ਟ੍ਰੈਫਿਕ ਆਮ ਰਹੀ। ਸੰਵੇਦਨਸ਼ੀਲ ਸਥਾਨਾਂ ‘ਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸੁਰੱਖਿਆ ਵਧਾ ਦਿੱਤੀ ਗਈ। ਹੜਤਾਲ ਕਾਰਨ ਸਰਕਾਰੀ ਦਫਤਰਾਂ ਅਤੇ ਬੈਂਕਾਂ ਵਿਚ ਵੀ ਕੰਮਕਾਜ ਪ੍ਰਭਾਵਿਤ ਰਿਹਾ ਅਤੇ ਸਕੂਲ ਗਰਮੀਆਂ ਦੀ ਛੁੱਟੀਆਂ ਕਾਰਨ ਬੰਦ ਰਹੇ। ਦੱਖਣੀ ਕਸ਼ਮੀਰ ਦੇ ਬਾਕੀ ਹਿੱਸਿਆਂ ਵਿਚ ਹਾਲਾਤ ਠੀਕ ਰਹੇ।
Check Also
ਅਮਰੀਕਾ ਨੇ ਭਾਰਤ ਤੋਂ ਭੇਜੇ ਅੰਬਾਂ ਨਾਲ ਭਰੇ 15 ਜਹਾਜ਼ ਵਾਪਸ ਮੋੜੇ
ਭਾਰਤ ਤੋਂ ਅਮਰੀਕਾ ਭੇਜੇ ਗਏ ਅੰਬਾਂ ਦੀਆਂ ਕਈ ਖੇਪਾਂ ਨੂੰ ਅਮਰੀਕੀ …