ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਮਾਰਚ
‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 2 ਮਾਰਚ ਨੂੰ ਦੋ ਰੋਜ਼ਾ ਪੰਜਾਬ ਦੌਰੇ ’ਤੇ ਆ ਰਹੇ ਹਨ। ਇਸ ਦੌਰਾਨ ਉਹ ਜਲੰਧਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ 829 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨਗੇ। ਉਹ ਐਤਵਾਰ ਨੂੰ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਸਰਕਾਰ-ਵਪਾਰ ਮਿਲਣੀ ਵਿੱਚ ਹਿੱਸਾ ਲੈਣਗੇ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮੁਕੇਰੀਆਂ, ਪਠਾਨਕੋਟ ਅਤੇ ਦੀਨਾਨਗਰ ਵਿੱਚ ਕਰਵਾਈਆਂ ਗਈਆਂ ਸਰਕਾਰ-ਵਪਾਰ ਮਿਲਣੀਆਂ ਵਿੱਚ ਭਗਵੰਤ ਮਾਨ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਕੇਜਰੀਵਾਲ ਲੋਕ ਸਭਾ ਉਮੀਦਵਾਰਾਂ ਬਾਰੇ ਵੀ ਵਿਚਾਰ-ਚਰਚਾ ਕਰ ਸਕਦੇ ਹਨ।
The post ਕੇਜਰੀਵਾਲ ਤੇ ਮਾਨ ਵੱਲੋਂ 829 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਅੱਜ appeared first on Punjabi Tribune.
Source link