ਦਰਸ਼ਨ ਸਿੰਘ ਸੋਢੀ
ਮੁਹਾਲੀ, 30 ਜੁਲਾਈ
ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ਲਈ ਅੱਜ ‘ਆਪ’ ਦੇ ਵਿਧਾਇਕਾਂ ਤੇ ਸਮਰਥਕਾਂ ਨੇ ਮੁਹਾਲੀ ਵਿੱਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈਟੀਓ, ‘ਆਪ’ ਦੇ ਸੂਬਾ ਕਾਰਜਕਾਰੀ ਪ੍ਰਧਾਨ ਬੁੱਧਰਾਮ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ, ਵਿਧਾਇਕ ਕੁਲਵੰਤ ਸਿੰਘ ਦੇ ਪੁੱਤਰ ਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ, ਯੂਥ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਅਨੂਪ ਬੱਬਰ, ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਸਮੇਤ ਕਰੀਬ 26 ਵਿਧਾਇਕਾਂ ਅਤੇ ਆਗੂਆਂ ਨੇ ਸ਼ਿਰਕਤ ਕੀਤੀ।
‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਗੁਜਰਾਤ ਚੋਣਾਂ ਮਗਰੋਂ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਤਾ ਲੱਗ ਗਿਆ ਸੀ ਕਿ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਸਖ਼ਤ ਟੱਕਰ ਦੇ ਸਕਦੀ ਹੈ। ਇਸ ਲਈ ਕੇਂਦਰ ਸਰਕਾਰ ਨੇ ਬਦਲਾਖੋਰੀ ਤਹਿਤ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਬੰਦ ਰੱਖਣ ਦੀ ਸਾਜ਼ਿਸ਼ ਘੜੀ ਹੈ। ਵਿਧਾਇਕ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਕੇਜਰੀਵਾਲ ਦੀ ਰਿਹਾਈ ਤੱਕ ਸੰਘਰਸ਼ ਜਾਰੀ ਰੱਖਣਗੇ।
The post ਕੇਜਰੀਵਾਲ ਦੀ ਰਿਹਾਈ ਲਈ ‘ਆਪ’ ਵੱਲੋਂ ਮੁਹਾਲੀ ਵਿੱਚ ਰੋਸ ਪ੍ਰਦਰਸ਼ਨ appeared first on Punjabi Tribune.
Source link