ਨਵੀਂ ਦਿੱਲੀ, 21 ਸਤੰਬਰ
ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖ਼ਾਲਿਸਤਾਨੀ ਵੱਖਵਾਦੀ ਦੀ ਹੱਤਿਆ ’ਚ ਭਾਰਤ ਦੀ ਸੰਭਾਵਿਤ ਸ਼ਮੂਲੀਅਤ ਦੇ ਲਗਾਏ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ। ਮੰਤਰਾਲੇ ਨੇ ਕਿਹਾ ਕਿ ਸੁਰੱਖਿਆ ਮੁੱਦਿਆਂ ਕਾਰਨ ਕੰਮਕਾਜ ਵਿੱਚ ਵਿਘਨ ਪਿਆ, ਜਿਸ ਨਾਲ ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨ, ਕੌਂਸਲੇਟ ਵੀਜ਼ਾ ਅਰਜ਼ੀਆਂ ਸਬੰਧੀ ਪ੍ਰਕਿਰਿਆ ਅੱਗੇ ਤੋਰਨ ’ਚ ਅਸਮਰੱਥ ਹੈ। ਕੈਨੇਡਾ ਨੇ ਹਰਦੀਪ ਸਿੰਘ ਨਿੱਝਰ ਮਾਮਲੇ ’ਚ ਭਾਰਤ ਨਾਲ ਪੂਰੀ ਜਾਣਕਾਰੀ ਸਾਂਝੀ ਨਹੀਂ ਕੀਤੀ।
The post ਕੈਨੇਡਾ ’ਚ ਸੁਰੱਖਿਆ ਦੇ ਮੱਦੇਨਜ਼ਰ ਕੰਮਕਾਜ ’ਚ ਵਿਘਨ ਪਿਆ, ਜਿਸ ਕਾਰਨ ਭਾਰਤੀ ਹਾਈ ਕਮਿਸ਼ਨ ਤੇ ਕੌਂਸਲਖਾਨੇ ਵੀਜ਼ਾ ਪ੍ਰਕਿਰਿਆ ਅੱਗੇ ਤੋਰਨ ਦੇ ਅਸਮਰਥ: ਭਾਰਤ appeared first on punjabitribuneonline.com.
Source link