: ਮੈਕਸੀਕੋ ਤੋਂ ਬਾਅਦ ਹੁਣ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਤੋਂ ਕੈਨੇਡਾ ਖਿਲਾਫ ਜਾਰੀ ਹੋਣ ਵਾਲੇ ਟੈਰਿਫ ਨੂੰ 30 ਦਿਨਾਂ ਲਈ ਟਾਲ ਦਿੱਤਾ ਹੈ। ਇਹ ਫੈਸਲਾ ਦੋਵਾਂ ਦੇਸ਼ਾਂ ਵੱਲੋਂ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਸਹਿਮਤੀ ਤੋਂ ਬਾਅਦ ਲਿਆ ਗਿਆ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਕਸ ‘ਤੇ ਇਕ ਬਿਆਨ ‘ਚ ਕਿਹਾ ਕਿ ਉਨ੍ਹਾਂ ਨੇ ਟਰੰਪ ਨਾਲ ਗੱਲਬਾਤ ਦੌਰਾਨ ਸਰਹੱਦੀ ਸੁਰੱਖਿਆ ਵਧਾਉਣ ਦਾ ਵਾਅਦਾ ਕੀਤਾ ਸੀ, ਜਿਸ ਤੋਂ ਬਾਅਦ ਟਰੰਪ ਟੈਰਿਫ ਨੂੰ ਮੁਲਤਵੀ ਕਰਨ ਲਈ ਸਹਿਮਤ ਹੋ ਗਏ ਹਨ।
Source link