
ਚੰਡੀਗੜ੍ਹ : ਕਾਂਗਰਸੀ ਵਿਧਾਇਕ ਸ੍ਰੀ ਰਾਜ ਕੁਮਾਰ ਵੇਰਕਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਦਾ ਫੈਸਲਾ ਵਿਦੇਸ਼ ਮੰਤਰਾਲਾ ਕਰੇਗਾ|
ਦੱਸਣਯੋਗ ਹੈ ਕਿ ਜਸਟਿਨ ਟਰੂਡੋ 21 ਫਰਵਰੀ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ| ਇਸ ਦੌਰਾਨ ਇਹ ਗੱਲ ਪੂਰੀ ਤਰ੍ਹਾਂ ਸਪਸ਼ਟ ਨਹੀਂ ਹੋ ਪਾਈ ਕਿ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨਾਲ ਮੁਲਾਕਾਤ ਕਰਨਗੇ ਜਾਂ ਨਹੀਂ|