
ਲੁਧਿਆਣਾ – ਦੇਸ਼ ਦੇ 72ਵੇਂ ਆਜ਼ਾਦੀ ਦਿਵਸ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਇਸ ਦੌਰਾਨ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।
ਇਸ ਮੌਕੇ ਮੁੱਖ ਮੰਤਰੀ ਨੇ ਨਸ਼ਿਆਂ ਦੇ ਖਾਤਮੇ ਲਈ ‘ਬੱਡੀ’ ਤੂੰ ਮੇਰਾ ਦੋਸਤ’ ਨਾਂ ਦੀ ਇੱਕ ਮੁਹਿੰਮ ਦਾ ਆਗਾਜ਼ ਵੀ ਕੀਤਾ।