
ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ| ਪੰਜਾਬ ਕੈਬਨਿਟ ਦੇ ਵਿਸਥਾਰ ਲਈ ਇਹ ਮੀਟਿੰਗ ਹੋਈ ਹੈ|
ਇਸ ਦੌਰਾਨ ਸੰਭਾਵਨਾ ਹੈ ਕਿ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਜਲਦ ਹੀ ਹੋ ਸਕਦਾ ਹੈ| ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਇਹ ਦਾਅਵਾ ਕੀਤਾ ਸੀ ਕਿ ਇਸ ਬਜਟ ਇਜਲਾਸ ਮਗਰੋਂ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾਵੇਗਾ|