Home / World / Punjabi News / ਕੈਪਟਨ ਸਰਕਾਰ ਵਲੋਂ ਅਨੁਸੂਚਿਤ ਜਾਤੀ ਦੇ ਪੀੜਤ ਪਰਿਵਾਰਾਂ ਨੂੰ ਅਣਗੌਲਿਆ ਕਰਨਾ ਅਫਸੋਸਜਨਕ : ਕੈਂਥ

ਕੈਪਟਨ ਸਰਕਾਰ ਵਲੋਂ ਅਨੁਸੂਚਿਤ ਜਾਤੀ ਦੇ ਪੀੜਤ ਪਰਿਵਾਰਾਂ ਨੂੰ ਅਣਗੌਲਿਆ ਕਰਨਾ ਅਫਸੋਸਜਨਕ : ਕੈਂਥ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਕੈਪਟਨ ਸਰਕਾਰ ਖਿਲਾਫ਼ ਪੈਂਫਲਟ ਵੰਡਣ ਦੀ ਮੁਹਿੰਮ ਸਿਵਲ ਸਕੱਤਰੇਤ ਪੰਜਾਬ ਚੰਡੀਗੜ੍ਹ ਵਿਚੋਂ ਵੀ ਸ਼ੁਰੂਆਤ
ਕਾਂਗਰਸ ਸਰਕਾਰ ਵਿੱਚ ਸਰਮਾਏਦਾਰੀ, ਭ੍ਰਿਸ਼ਟਾਚਾਰੀਆਂ ਦਾ ਪੱਖ ਪੂਰਿਆਂ ਜਾ ਰਿਹਾ —- ਕੈਂਥ
ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਸਿਵਲ ਸਕੱਤਰੇਤ ਪੰਜਾਬ ਚੰਡੀਗੜ੍ਹ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਖਿਲਾਫ਼ ਪੈਂਫਲਟ ਵੰਡਣ ਦੀ ਮੁਹਿੰਮ ਨੂੰ ਮੁਲਾਜ਼ਮ ਵਰਗ ਤੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਇਨ੍ਹਾਂ ਪੜੀਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ਼ ਸੈਕਟਰ 25, ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 25ਵੇਂ ਦਿਨ ਵੀ ਜਾਰੀ ਰਹੀ।
ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਪੈਂਫਲਟ ਵੰਡਣ ਦੀ ਮੁਹਿੰਮ ਨੂੰ ਚੰਡੀਗੜ੍ਹ ਸਥਿਤ ਪੰਜਾਬ ਸਰਕਾਰ ਦੇ ਸਿਵਲ ਅਤੇ ਪੁਲਿਸ ਵਿਭਾਗਾਂ ਵਿੱਚ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਅਨੁਸੂਚਿਤ ਜਾਤੀਆਂ ਨਾਲ ਹੋ ਰਹੇ ਅਨਿਆਂ, ਅੱਤਿਆਚਾਰ, ਧੱਕੇਸ਼ਾਹੀ ਅਤੇ ਗੁੰਡਾਗਰਦੀ ਦੀਆਂ ਘਟਨਾਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ, ਕੈਪਟਨ ਸਰਕਾਰ ਦਾ ਪੀੜਤ ਪਰਿਵਾਰਾਂ ਨੂੰ ਅਣਗੋਲਿਆਂ ਕਰਨ ਦਾ ਚਿਹਰਾ ਮੋਹਰਾ ਨੰਗਾ ਹੋ ਗਿਆ ਹੈ। ਪਿੰਡਾਂ ਅਤਾਲਾਂ ਅਤੇ ਸ਼ੇਰਗੜ੍ਹ ਦੇ ਪੀੜਤ ਪਰਿਵਾਰਾਂ ਉਤੇ ਸੰਗੀਨ ਧਾਰਵਾਂ ਤਹਿਤ 307 ਅਤੇ 326ਦਾ ਝੂਠਾ ਕੇਸ ਦਰਜ ਹੋਣ ਕਾਰਨ ਡਰ ਅਤੇ ਸਹਿਮ ਕਰਕੇ ਇਹ ਸ਼ਰਨਾਰਥੀ ਬਣਕੇ ਪਿਛਲੇ 21 ਦਸੰਬਰ ਤੋਂ ਲਗਾਤਾਰ ਸੈਕਟਰ 25,ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਲਗਾਤਾਰ ਕਰ ਰਹੇ ਹਨ।
ਕਾਂਗਰਸ ਸਰਕਾਰ ਦੇ ਖਿਲਾਫ਼ ਪੈਂਫਲਟ ਵਿੱਚ ਦੱਸਿਆ ਕਿ ਅਨੁਸੂਚਿਤ ਜਾਤੀ ਵਰਗ ਨਾਲ ਸਦੀਆਂ ਤੋਂ ਅਨਿਆਂ, ਅੱਤਿਆਚਾਰਾਂ,ਧੱਕੇਸ਼ਾਹੀ, ਗੁੰਡਾਗਰਦੀ ਅਤੇ ਦਹਿਸ਼ਤ ਦਾ ਮਹੌਲ ਲਗਾਤਾਰ ਅੱਜ ਵੀ ਪੰਜਾਬ ਦੇ ਪਿੰਡਾਂ ਜਾਰੀ ਹੈ ਇਸ ਦੀ ਤਾਜ਼ਾ ਮਿਸਾਲ ਪਿੰਡ ਅਤਾਲਾਂ ਤੇ ਸ਼ੇਰਗੜ੍ਹ ਤਹਿਸੀਲ ਪਾਤੜਾਂ ਜਿਲ੍ਹਾ ਪਟਿਆਲਾ ਅਤੇ ਪੰਜਾਬ ਦੇ ਹੋਰਨਾਂ ਥਾਵਾਂ ਉੱਤੇ ਅਜਿਹੇ ਘਿਨਾਉਣੇ ਅਪਰਾਧ ਕੀਤੇ ਜਾ ਰਹੇ ਹਨ ਇਨ੍ਹਾਂ ਦੀ ਸ਼ਾਸਨ ਪ੍ਰਸ਼ਾਸਨ ਵਿੱਚ ਕਿਤੇ ਵੀ ਕੋਈ ਸੁਣਵਾਈ ਨਹੀਂ ਹੈ।ਇਨ੍ਹਾਂ ਨਿਰਦੋਸ਼ ਗਰੀਬ ਪਰਿਵਾਰਾਂ ਉਤੇ ਸੰਗੀਨ ਧਾਰਵਾਂ ਹੇਠ 307, 326 ਅਤੇ ਹੋਰਨਾਂ ਧਾਰਾ ਲਗਾ ਕੇ ਪਿੰਡੋਂ ਉਜਾੜ ਦਿੱਤਾ ਹੈ।
ਕੈਪਟਨ ਸਰਕਾਰ ਵਿੱਚ ਅਨੁਸੂਚਿਤ ਜਾਤੀਆਂ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਪੀੜਤ ਪਰਿਵਾਰਾਂ ਤੇ ਉਪਰ ਹੋ ਰਹੇ ਅਨਿਆਂ, ਅੱਤਿਆਚਾਰਾਂ,ਧੱਕੇਸ਼ਾਹੀ, ਗੁੰਡਾਗਰਦੀ ਅਤੇ ਦਹਿਸ਼ਤ ਦੇ ਖਿਲਾਫ਼ ਖੜ੍ਹੇ ਨਾ ਹੋਕੇ, ਮੌਕਾਪ੍ਰਸਤੀ ਦੀ ਰਾਜਨੀਤੀ ਕਰ ਰਹੇ ਹਨ। ਕਾਂਗਰਸ ਪਾਰਟੀ ,ਆਮ ਆਦਮੀ ਪਾਰਟੀ ਅਤੇ ਅਕਾਲੀ-ਭਾਜਪਾ ਗਠਜੋੜ ਦੇ ਵਿਧਾਇਕ, ਲੀਡਰ ਮੌਕਾਪ੍ਰਸਤੀ ਦੀ ਸਿਆਸਤ ਕਰਕੇ ਅਨੁਸੂਚਿਤ ਜਾਤੀਆਂ ਨਾਲ ਧੋਖਾ ਕਰ ਰਹੇ ਹਨ। ਜੋ ਕਿ ਕਿਸੇ ਵੀ ਮਾਮਲੇ ਦੇ ਉਪਰ ਆਪਣੀ ਪਾਰਟੀ ਲੀਡਰਸ਼ਿਪ ਦੇ ਮੂਹਰੇ ਅਨੁਸੂਚਿਤ ਜਾਤਾਂ ਦੀ ਕਿਸੇ ਵੀ ਮੰਗ ਨੂੰ ਲੈਕੇ ਜੁਬਾਨ ਤੱਕ ਨਹੀਂ ਖੋਲਦੇ ਤੇ ਕੇਵਲ ਤੇ ਕੇਵਲ ਮੂਕ ਦਰਸ਼ਕ ਬਣ ਕੇ ਸਮਾਂ ਕੱਢ ਰਹੇ ਹਨ।ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ ਨੂੰ ਪੰਜਾਬ ਦੇ ਪਿੰਡਾਂ ਵਿੱਚ ਇਕ ਸ਼ਾਜਿਸ ਦੇ ਤਹਿਤ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਕਾਰਨ ਪੀੜਤ ਪਰਿਵਾਰਾਂ ਨੂੰ ਉਜੜ ਕੇ, ਸ਼ਰਨਾਰਥੀਆਂ ਦਾ ਜੀਵਨ ਚੰਡੀਗੜ੍ਹ ਦੇ 25 ਸੈਕਟਰ ਰੈਲੀ ਗਰਾਉਂਡ ਵਿੱਚ ਗੁਜਾਰਨ ਲਈ ਮਜਬੂਰ ਹਨ।ਕੈਪਟਨ ਸਰਕਾਰ ਵਿੱਚ ਜਗੀਰਦਾਰੀ,ਸਰਮਾਏਦਾਰੀ,ਬੁਰਸ਼ਾਗਰਦੀ ਅਤੇ ਭ੍ਰਿਸ਼ਟਾਚਾਰ ਦਾ ਬੋਲ ਬਾਲਾ ਹੋਣ ਕਾਰਨ ਅਨੁਸੂਚਿਤ ਜਾਤੀ ਤੇ ਗਰੀਬ ਵਰਗ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸਿਵਲ,ਪੁਲਿਸ ਪ੍ਰਸ਼ਾਸਨ ਕਾਂਗਰਸੀਆਂ ਦੀ ਕਠਪੁਤਲੀਆਂ ਵਾਂਗ ਕੰਮ ਕਰ ਰਿਹਾ ਹੈ। ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਸਰਕਾਰੀ ਦਹਿਸ਼ਤਗਰਦੀ ਨੂੰ ਕਿਸੇ ਵੀ ਕੀਮਤ ਤੇ ਸਹਿਣ ਨਹੀਂ ਕਰੇਗਾ।
ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੀ 35 ਪ੍ਰਤੀਸ਼ਤ ਅਬਾਦੀ ਹੋਣ ਦੇ ਬਾਵਜੂਦ ਇਨ੍ਹਾ ਲੋਕਾਂ ਨੂੰ ਵੋਟਾਂ ਸਮੇਂ ਹੀ ਮਨ ਲੁਭਾਵਣੇ ਨਾਅਰੇ ਰਾਹੀਂ ਮੂਰਖ ਬਣਾ ਕੇ ਇਸਤੇਮਾਲ ਕੀਤਾ ਜਾਂਦਾ ਹੈ,ਸਿਆਸੀ ਪਾਰਟੀਆਂ ਇਨ੍ਹਾਂ ਦੀ ਡਮੀ ਲੀਡਰਸ਼ਿਪ ਦਿਖਾਕੇ ਧੋਖੇ ਦਾ ਸ਼ਿਕਾਰ ਬਣਉਦੀਆਂ ਹਨ। ਕੈਪਟਨ ਅਮਰਿੰਦਰ ਸਿੰਘ ਦੇ ਗ੍ਰਹਿ ਜਿਲ੍ਹੇ ਵਿਚੋਂ ਇਨ੍ਹਾਂ ਪੀੜਤ ਗਰੀਬ ਪਰਿਵਾਰਾਂ ਨਾਲ ਪਿਛਲੇ ਕਈ ਮਹੀਨਿਆਂ ਤੋਂ ਰਾਜਨੀਤਕ ਆਗੂਆਂ ਦੀ ਸਹਿ ਪ੍ਰਾਪਤ ਜਿਮੀਂਦਾਰਾਂ ਵੱਲੋਂ ਦਹਿਸ਼ਤ ਫੈਲਾਉਣ ਤੇ ਗੁੰਡਾਗਰਦੀ ਅਤੇ ਪੁਲਿਸ ਦੀ ਮਿਲੀਭੁਗਤ ਕਾਰਨ ਝੂਠੇ ਕੇਸ ਦਰਜ ਹੋਣ ਕਰਕੇ ਪੁਲਿਸ ਦਾ ਇਸਤੇਮਾਲ ਕਰਕੇ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ ਨੂੰ ਜਾਤੀ ਵਿਤਕਰੇ, ਸ਼ੋਸ਼ਣ,, ਅਨਿਆਂ, ਅੱਤਿਆਚਾਰ, ਧੱਕੇਸ਼ਾਹੀ ਅਤੇ ਗੁੰਡਾਗਰਦੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ,ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਅਨੁਸੂਚਿਤ ਜਾਤੀਆਂ ਨੂੰ ਨਿਆਂ ਦਿਵਾਉਣ ਵਿੱਚ ਬੁਰੀ ਤਰ੍ਹਾ ਫੇਲ੍ਹ ਹੋ ਗਈ ਹੈ।ਅਨੁਸੂਚਿਤ ਜਾਤੀ ਦੇ ਪੀੜਤ ਪ੍ਰੀਵਾਰਾਂ ਦੇ ਖਿਲਾਫ਼ ਝੂਠੀਆਂ ਐਫਆਈਆਰ ਦਰਜ ਰੱਦ ਕਰਵਾਉਣ ਲਈ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਨਹੀਂ ਹੁੰਦੀ ਉਦੋਂ ਤੱਕ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਵੱਲੋਂ ਨਿਰਦੋਸ਼ ਪੀੜਤ ਪਰਿਵਾਰਾਂ ਦੇ ਲਈ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਜਾਰੀ ਰਹੇਗੀ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦਾ ਗ੍ਰਹਿ ਵਿਭਾਗ ਅਤਾਲਾਂ ਅਤੇ ਸ਼ੇਰਗੜ੍ਹ ਦੇ ਅਨੁਸੂਚਿਤ ਜਾਤੀਆਂ ਦੀ ਸੁਰੱਖਿਆ ਕਰਨ ਵਿੱਚ ਅਸਫਲ ਹੋ ਗਿਆ ਹੈ। ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਇਨਸਾਫ਼ਪੰਸਦ ਜੱਥੇਬੰਦੀਆਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕੈਪਟਨ ਸਰਕਾਰ ਵਿੱਚ ਜਾਤੀ ਵਿਤਕਰੇ, ਦਹਿਸ਼ਤ ਅਤੇ ਗੁੰਡਾਗਰਦੀ ਨੂੰ ਬੰਦ ਕਰਵਾਉਣ ਲਈ ਅਨੁਸੂਚਿਤ ਜਾਤੀਆਂ ਦੀਆਂ ਜੱਥੇਬੰਦੀਆਂ ਨੂੰ ਲਾਮਬੰਦ ਹੋਣਾ ਚਾਹੀਦਾ ਹੈ ਤਾਂ ਜੋ ਪੀੜਤ ਪਰਿਵਾਰਾਂ ਨੂੰ ਨਿਆਂ ਦਿਵਾਇਆ ਜਾਵੇ। ਸਾਥੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਵਿੱਚ ਗਰਮਜੋਸ਼ੀ ਨਾਲ ਹੁੰਮ ਹਮਾ ਕੇ ਪੁਹੰਚੋ।

Check Also

ਮੋਦੀ ਭਾਜਪਾ ਆਗੂਆਂ ਦੇ ਵਿਗੜੇ ਬੋਲਾਂ ਦੇ ਮੁੱਦੇ ‘ਤੇ ਕਦੋਂ ਬੋਲਣਗੇ: ਚਿਦਾਂਬਰਮ

ਨਵੀਂ ਦਿੱਲੀ–ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਲੋਕ ਸਭਾ ਦੀਆਂ ਚੋਣਾਂ ‘ਚ ਵਾਰ-ਵਾਰ ਬਾਲਾਕੋਟ …

WP Facebook Auto Publish Powered By : XYZScripts.com