
ਜਸਵੰਤ ਜੱਸ
ਫ਼ਰੀਦਕੋਟ, 23 ਜੂਨ
ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 26 ਜੂਨ ਲਈ ਤਲਬ ਕੀਤਾ ਹੈ। ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ 32 ਸਥਿਤ ਮਿੰਨੀ ਪੁਲੀਸ ਕੇਂਦਰ ਵਿੱਚ ਸਵੇਰੇ 11 ਵਜੇ ਟੀਮ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਸਿਟ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਇਸ ਗੋਲੀਕਾਂਡ ਬਾਰੇ ਪੁੱਛ-ਪੜਤਾਲ ਕਰ ਚੁੱਕੀ ਹੈ। 14 ਅਕਤੂਬਰ 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਸਮੇਂ ਸੁਖਬੀਰ ਸਿੰਘ ਬਾਦਲ ਸੂਬੇ ਦੇ ਗ੍ਰਹਿ ਮੰਤਰੀ ਸਨ।
Source link