
ਕੋਲੰਬੀਆ : ਦੇਸ਼ ਵਿਚ ਸਿਵਲ ਵਾਰ ਨੂੰ ਖ਼ਤਮ ਕਰਾਉਣ ਵਿਚ ਪ੍ਰਮੁੱਖ ਭੂਮਿਕਾ ਨਿਭਾਉਣ ਵਾਲੇ ਕੋਲੰਬੀਆ ਦੇ ਰਾਸ਼ਟਰਪਤੀ ਸ੍ਰੀ ਜੁਆਨ ਮੈਨੁਅਲ ਸਾਂਤੋਸ ਨੂੰ ਸ਼ਾਂਤੀ ਦਾ ਨੋਬੇਲ ਪੁਰਸਕਾਰ ਦਿੱਤਾ ਜਾਵੇਗਾ। ਅੱਜ ਹੋਏ ਇਸ ਐਲਾਨ ਤੋਂ ਬਾਅਦ ਸਥਾਨਕ ਲੋਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਸਥਾਨਕ ਮੀਡੀਆ ਅਨੁਸਾਰ ਇਸ ਐਲਾਨ ਤੋਂ ਬਾਅਦ ਰਾਸ਼ਟਰਪਤੀ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਜ਼ਿਕਰਯੋਗ ਹੈ ਕਿ ਇਸ ਲੜਾਈ ਵਿਚ ਲਗਪਗ 2 ਲੱਖ ਤੋਂ ਜ਼ਿਆਦਾ ਲੋਕ ਮਾਰੇ ਗਏ ਸਨ।