ਨਵੀਂ ਦਿੱਲੀ, 10 ਅਪਰੈਲ
ਪਿਛਲੇ ਮਹੀਨੇ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਉੱਤੇ ਹਮਲਾ ਕਰਨ ਵਾਲੇ ਸਿੱਖ ਕੱਟੜਪੰਥੀ ਸਮੂਹ ਖ਼ਿਲਾਫ਼ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਗਾਉਣ ਤੋਂ ਬਾਅਦ ਭਾਰਤ ਨੇ ਬਰਤਾਨੀਆ ਨਾਲ ਵਪਾਰਕ ਗੱਲਬਾਤ ਰੋਕ ਦਿੱਤੀ ਹੈ। ਟਾਈਮਜ਼ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ 19 ਮਾਰਚ ਨੂੰ ਜਦੋਂ ‘ਖਾਲਿਸਤਾਨ’ ਬੈਨਰਾਂ ਵਾਲੇ ਪ੍ਰਦਰਸ਼ਨਕਾਰੀਆਂ ਨੇ ਹਾਈ ਕਮਿਸ਼ਨ ਕੋਲ ਪ੍ਰਦਰਸ਼ਨ ਕੀਤਾ ਅਤੇ ਇਮਾਰਤ ਦੀ ਪਹਿਲੀ ਮੰਜ਼ਿਲ ਦੀ ਬਾਲਕੋਨੀ ਤੋਂ ਤਿਰੰਗਾ ਉਤਾਰ ਦਿੱਤਾ। ਸੂਤਰਾਂ ਨੇ ਦੱਸਿਆ ਕਿ ਭਾਰਤੀ ਉਦੋਂ ਤੱਕ ਬਰਤਾਨੀਆ ਨਾਲ ਵਪਾਰਕ ਗੱਲ ਨਹੀਂ ਕਰਨਾ ਚਾਹੁੰਦੇ ਜਦੋਂ ਤੱਕ ਖਾਲਿਸਤਾਨੀ ਕੱਟੜਪੰਥੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ।
ਇਸ ਦੌਰਾਨ ਭਾਰਤ ਨੇ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਹੈ।
Source link