Home / Punjabi News / ਖਾਲਿਸਤਾਨ ਦਾ ਪ੍ਰਚਾਰ ਕਰਦੇ ਮਾਂ-ਪੁੱਤ ਸਣੇ ਤਿੰਨ ਗ੍ਰਿਫ਼ਤਾਰ

ਖਾਲਿਸਤਾਨ ਦਾ ਪ੍ਰਚਾਰ ਕਰਦੇ ਮਾਂ-ਪੁੱਤ ਸਣੇ ਤਿੰਨ ਗ੍ਰਿਫ਼ਤਾਰ

ਖਾਲਿਸਤਾਨ ਦਾ ਪ੍ਰਚਾਰ ਕਰਦੇ ਮਾਂ-ਪੁੱਤ ਸਣੇ ਤਿੰਨ ਗ੍ਰਿਫ਼ਤਾਰ

ਸਰਬਜੀਤ ਸਿੰਘ ਭੰਗੂ/ਕਰਮਜੀਤ ਸਿੰਘ ਚਿੱਲਾ

ਪਟਿਆਲਾ/ਬਨੂੜ 28 ਦਸੰਬਰ

ਜ਼ਿਲ੍ਹਾ ਪੁਲੀਸ ਪਟਿਆਲਾ ਨੇ ਖਾਲਿਸਤਾਨ ਪੱਖੀ ਪ੍ਰਚਾਰ ਕਰਨ ਵਾਲੇ ਮਾਂ-ਪੁੱਤ ਸਣੇ ਤਿੰਨ ਜਣਿਆ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੀ ਗਈ ਮਹਿਲਾ ਦਾ ਜੇਠ ਬੱਬਰ ਖਾਲਸਾ ਦਾ ਏਰੀਆ ਕਮਾਂਡਰ ਰਿਹਾ ਹੈ, ਜੋ ਅਤਿਵਾਦ ਸਮੇਂ ਮਾਰਿਆ ਗਿਆ ਸੀ। ਪਟਿਆਲਾ ਦੇ ਐੱਸਐੱਸਪੀ ਹਰਚਰਨ ਸਿੰਘ ਭੁੱਲਰ ਨੇ ਅੱਜ ਇਥੇ ਪੁਲੀਸ ਲਾਈਨ ‘ਚ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮੁਲਜ਼ਮਾਂ ਨੂੰ ਰਾਜਪੁਰਾ ਸਰਕਲ ਦੇ ਡੀਐੱਸਪੀ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਥਾਣਾ ਬਨੂੜ ਦੇ ਐੱਸਐੱਚਓ ਇੰਸਪੈਕਟਰ ਤਜਿੰਦਰ ਸਿੰਘ ਤੇ ਟੀਮ ਨੇ ਨਾਕੇ ਦੌਰਾਨ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਦਰਗਾਪੁਰ ਦੇ ਮੂਲ ਵਾਸੀ ਜਸਬੀਰ ਕੌਰ ਅਤੇ ਜਗਮੀਤ ਸਿੰਘ (ਹੁਣ ਵਾਸੀ ਬਨੂੜ) ਸਮੇਤ ਰਵਿੰਦਰ ਸਿੰਘ ਵਾਸੀ ਪਿੰਡ ਜੱਸੜਾਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਨਾਮ ਸ਼ਾਮਲ ਹਨ। ਉਨ੍ਹਾਂ ਦੇ ਕਬਜ਼ੇ ਵਿਚੋਂ ਖਾਲਿਸਤਾਨ ਪੱਖੀ ਅਤੇ ਭਾਰਤ ਵਿਰੋਧੀ ਸਮੱਗਰੀ ਬਰਾਮਦ ਹੋਈ ਹੈ। ਉਹ ਸਿੱਖਸ ਫਾਰ ਜਸਟਿਸ ਲਈ ਕੰਮ ਕਰਦੇ ਸਨ। ਜਸਬੀਰ ਕੌਰ ਦਾ ਜੇਠ ਮਨਜੀਤ ਸਿੰਘ ‘ਬੱਬਰ ਖਾਲਸਾ ਇੰਟਰਨੈਸ਼ਨਲ’ (ਸੁਖਦੇਵ ਬੱਬਰ ਗਰੁੱਪ) ਦਾ ਏਰੀਆ ਕਮਾਂਡਰ ਰਿਹਾ ਹੈ, ਜੋ ਅਤਿਵਾਦ ਦੌਰਾਨ ਮਾਰਿਆ ਗਿਆ ਸੀ।


Source link

Check Also

ਹਰਿਆਣਾ ’ਚ ਲਾਰੈਂਸ ਬਿਸ਼ਨੋਈ ਗਰੋਹ ਦਾ ਮੈਂਬਰ 4 ਵਿਦੇਸ਼ੀ ਪਿਸਤੌਲਾਂ ਸਣੇ ਗ੍ਰਿਫ਼ਤਾਰ

ਕਰਨਾਲ (ਹਰਿਆਣਾ), 1 ਅਕਤੂਬਰ ਅੰਬਾਲਾ ਦੀ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਯੂਨਿਟ ਨੇ ਅੱਜ ਇੱਥੇ ਸ਼ੂਗਰ …