
ਗੁਰਦਾਸਪੁਰ – 11 ਅਕਤੂਬਰ ਨੂੰ ਹੋਈਆਂ ਗੁਰਦਾਸਪੁਰ ਜ਼ਿਮਨੀ ਚੋਣਾਂ ਦੇ ਨਤੀਜਿਆਂ ਦਾ ਐਲਾਨ ਨਤੀਜੇ ਭਲਕੇ 15 ਅਕਤੂਬਰ ਨੂੰ ਕੀਤਾ ਜਾਵੇਗਾ| ਇਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ| ਵਿਨੋਦ ਖੰਨਾ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਇਸ ਸੀਟ ਉਤੇ ਕਾਂਗਰਸ ਨੇ ਜਿਥੇ ਸੁਨੀਲ ਜਾਖੜ ਨੂੰ ਮੈਦਾਨ ਵਿਚ ਉਤਾਰਿਆ, ਉਥੇ ਅਕਾਲੀ-ਭਾਜਪਾ ਵੱਲੋਂ ਸਵਰਨ ਸਲਾਰੀਆ ਅਤੇ ਆਮ ਆਦਮੀ ਪਾਰਟੀ ਵੱਲੋਂ ਮੇਜਰ ਸੁਰੇਸ਼ ਖਜੂਰੀਆਂ ਨੂੰ ਇਨ੍ਹਾਂ ਚੋਣਾਂ ਲਈ ਮੈਦਾਨ ਵਿਚ ਉਤਾਰਿਆ ਗਿਆ ਸੀ|
ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਜਾਵੇਗੀ| ਇਸ ਸਬੰਧੀ ਮੁੱਖ ਚੋਣ ਅਫਸਰ ਪੰਜਾਬ ਸ੍ਰੀ ਵੀ.ਕੇ. ਸਿੰਘ ਨੇ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਅਧੀਨ ਆਉਦੇ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਿਆ ਵਿਚ ਹੋਈ ਵੋਟਿੰਗ ਦੀ ਗਿਣਤੀ ਮਿਤੀ 15 ਅਕਤੂਬਰ ਨੂੰ ਸੁਖਜਿੰਦਰਾ ਕਾਲਜ ਗੁਰਦਾਸਪੁਰ ਵਿੱਚ ਹੋਵੇਗੀ ਜਦਕਿ ਪਠਾਨਕੋਟ ਅਧੀਨ ਆਉਦੇ ਤਿੰਨ ਵਿਧਾਨ ਸਭਾ ਹਲਕਿਆ ਵਿੱਚ ਪਈਆ ਵੋਟਾਂ ਦੀ ਗਿਣਤੀ ਐਸ.ਡੀ ਕਾਲਜ ਪਠਾਨਕੋਟ ਵਿਖੇ ਸਵੇਰੇ 8:00 ਸ਼ੁਰੂ ਹੋਵੇਗੀ।
ਸ੍ਰੀ ਸਿੰਘ ਨੇ ਕਿਹਾ ਕਿ ਗਿਣਤੀ ਦੇ ਕਾਰਜ ਨੂੰ ਅਮਨ ਅਮਾਨ ਨਾਲ ਨੇਪਰੇ ਚਾੜਨ ਹਿਤ ਸੁਰੱਖਿਆਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਗਿਣਤੀ ਕੇਂਦਰਾਂ ਦੇ ਨਜਦੀਕ ਕਿਸੇ ਵੀ ਅਣਅਧਿਕਾਰਤ ਵਿਅਕਤੀ ਨੂੰ ਆਉਣ ਦੀ ਆਗਿਆ ਨਹੀਂ ਹੋਵੇਗੀ।