Home / Punjabi News / ਗੁਰੂ ਗੋਬਿੰਦ ਸਿੰਘ ਕਾਲਜ ਨੇ ਕਾਰਗਿਲ ਵਿਜੈ ਦਿਵਸ ਮਨਾਇਆ

ਗੁਰੂ ਗੋਬਿੰਦ ਸਿੰਘ ਕਾਲਜ ਨੇ ਕਾਰਗਿਲ ਵਿਜੈ ਦਿਵਸ ਮਨਾਇਆ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਜੁਲਾਈ
ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ 26 ਵਿਚ ਦੋ ਚੰਡੀਗੜ੍ਹ ਬਟਾਲੀਅਨ ਐਨਸੀਸੀ ਦੀ ਅਗਵਾਈ ਹੇਠ 25ਵਾਂ ਕਾਰਗਿਲ ਵਿਜੈ ਦਿਵਸ ਮਨਾਇਆ ਗਿਆ। ਇਸ ਮੌਕੇ ਪੰਜਾਬ ਯੂਨੀਵਰਸਿਟੀ ਦੀ ਡੀਨ ਗਰਲ ਸਟੂਡੈਂਟਸ ਪ੍ਰੋਫੈਸਰ ਸਿਮਰਤ ਕਾਹਲੋਂ ਨੇ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਸਕੱਤਰ ਕਰਨਲ ਜਸਮੇਰ ਸਿੰਘ ਬਾਲਾ, ਪ੍ਰਿੰਸੀਪਲ ਡਾ. ਨਵਜੋਤ ਕੌਰ, ਸੈਨੇਟ ਦੇ ਮੈਂਬਰਾਂ ਅਤੇ ਵਿਦਿਆਰਥੀਆਂ ਦੀ ਮੌਜੂਦਗੀ ਵਿੱਚ ਕਾਲਜ ਵਿੱਚ ਕਾਰਗਿਲ ਪੋਸਟ ਤੋਂ ਲਿਆਂਦੀ ਮਿੱਟੀ ਨਾਲ ਇੱਕ ਬੂਟਾ ਲਗਾਇਆ ਅਤੇ ਜੰਗ ਦੌਰਾਨ ਭਾਰਤੀ ਹਥਿਆਰਬੰਦ ਬਲਾਂ ਦੇ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਫੌਜ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਐਨ.ਸੀ.ਸੀ. ਕੈਡਿਟਾਂ ਨੇ ਦੇਸ਼ ਭਗਤੀ ਦੀਆਂ ਕਵਿਤਾਵਾਂ ਪਾਠ, ਦੇਸ਼ ਭਗਤੀ ਦੇ ਸਮੂਹ ਗੀਤ, ਪੋਸਟਰ ਪੇਸ਼ਕਾਰੀ ਅਤੇ ਸਲੋਗਨ ਰਾਈਟਿੰਗ ਵਿੱਚ ਭਾਗ ਲਿਆ। ਇਹ ਸਮਾਗਮ ਚੰਡੀਗੜ੍ਹ ਕਾਲਜ ਆਫ ਇੰਜਨੀਅਰਿੰਗ ਅਤੇ ਟੈਕਨਾਲੋਜੀ, ਸੈਕਟਰ 26, ਚੰਡੀਗੜ੍ਹ ਅਤੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਸੈਕਟਰ 28, ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਇਆ ਗਿਆ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਭਾਰਤੀ ਫੌਜੀਆਂ ਦੀ ਬਹਾਦਰੀ ਅਤੇ ਕੁਰਬਾਨੀ ਦਾ ਹਮੇਸ਼ਾ ਸਨਮਾਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਸਮਾਗਮ ਲਈ ਕਾਲਜ ਦੇ ਐਨਸੀਸੀ ਵਿੰਗ ਦੇ ਯਤਨਾਂ ਦੀ ਸ਼ਲਾਘਾ ਕੀਤੀ।

The post ਗੁਰੂ ਗੋਬਿੰਦ ਸਿੰਘ ਕਾਲਜ ਨੇ ਕਾਰਗਿਲ ਵਿਜੈ ਦਿਵਸ ਮਨਾਇਆ appeared first on Punjabi Tribune.


Source link

Check Also

ISRO satellite faces technical glitch: ਇਸਰੋ ਦੇ ਨੇਵੀਗੇਸ਼ਨ ਸੈਟੇਲਾਈਟ ਵਿੱਚ ਤਕਨੀਕੀ ਖ਼ਰਾਬੀ

ਨਵੀਂ ਦਿੱਲੀ, 3 ਫਰਵਰੀ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਐੱਨਵੀਐੱਸ-02 ਨੈਵੀਗੇਸ਼ਨ ਸੈਟੇਲਾਈਟ ਨੂੰ ਜੀਓਸਿਨਕਰੋਨਸ …