Home / World / Punjabi News / ਚੋਣ ਕਮਿਸ਼ਨ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਵ ਨੂੰ ਭੇਜਿਆ ਨੋਟਿਸ

ਚੋਣ ਕਮਿਸ਼ਨ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਵ ਨੂੰ ਭੇਜਿਆ ਨੋਟਿਸ

ਨਵੀਂ ਦਿੱਲੀ— ਚੋਣ ਕਮਿਸ਼ਨ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਵ ਨੂੰ ਫਿਰਕੂ ਭਾਵਨਾਵਾਂ ਦੁਖੀ ਕਰਨ ਵਾਲੇ ਉਨ੍ਹਾਂ ਦੇ ਕਥਿਤ ਬਿਆਨ ਨੂੰ ਪਹਿਲੀ ਨਜ਼ਰ ‘ਚ ਚੋਣ ਜ਼ਾਬਤਾ ਦੀ ਉਲੰਘਣਾ ਦੱਸਦੇ ਹੋਏ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਪਿਛਲੇ ਮਹੀਨੇ ਕਰੀਮਨਗਰ ‘ਚ ਇਕ ਜਨ ਸਭਾ ਦੌਰਾਨ ਰਾਵ ਵਲੋਂ ਕਥਿਤ ਤੌਰ ‘ਤੇ ਹਿੰਦੂਆਂ ਦੇ ਪ੍ਰਤੀ ਅਪਮਾਨਜਨਕ ਬਿਆਨ ਦੇਣ ਦੀ ਸ਼ਿਕਾਇਤ ‘ਤੇ ਨੋਟਿਸ ਲੈਂਦੇ ਹੋਏ ਬੁੱਧਵਾਰ ਨੂੰ ਇਹ ਕਾਰਵਾਈ ਕੀਤੀ।
ਕਮਿਸ਼ਨ ਨੇ ਰਾਵ ਤੋਂ 12 ਅਪ੍ਰੈਲ ਤੱਕ ਇਸ ਮਾਮਲੇ ‘ਚ ਆਪਣਾ ਜਵਾਬ ਦੇਣ ਲਈ ਕਿਹਾ ਹੈ। ਤੇਲੰਗਾਨਾ ਦੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਮੁਖੀ ਐੱਮ. ਰਾਮਾ ਰਾਜੂ ਨੇ ਕਮਿਸ਼ਨ ਦੇ ਸਾਹਮਣੇ ਕੀਤੀ ਗਈ ਸ਼ਿਕਾਇਤ ‘ਚ ਦਾਅਵਾ ਕੀਤਾ ਕਿ ਰਾਵ ਨੇ 17 ਮਾਰਚ ਨੂੰ ਕਰੀਮਨਗਰ ‘ਚ ਇਕ ਜਨ ਸਭਾ ‘ਚ ਚੋਣਾਵੀ ਫਾਇਦੇ ਲਈ ਹਿੰਦੂਆਂ ਵਿਰੁੱਧ ਅਪਮਾਨਜਨਕ ਬਿਆਨ ਦਿੱਤਾ ਸੀ। ਕਮਿਸ਼ਨ ਨੇ ਰਾਜ ਦੇ ਮੁੱਖ ਚੋਣ ਅਧਿਕਾਰੀ ਦੀ ਰਿਪੋਰਟ ਦੇ ਆਧਾਰ ‘ਤੇ ਰਾਵ ਦੇ ਬਿਆਨ ਨੂੰ ਪਹਿਲੀ ਨਜ਼ਰ ‘ਚ ਚੋਣ ਜ਼ਾਬਤਾ ਦੀ ਉਲੰਘਣਾ ਮੰਨਦੇ ਹੋਏ ਉਨ੍ਹਾਂ ਤੋਂ ਜਵਾਬ ਤਲੱਬ ਕੀਤਾ ਹੈ।

Check Also

ਦੱਖਣੀ ਕਸ਼ਮੀਰ ‘ਚ ਜੈਸ਼-ਏ-ਮੁਹੰਮਦ ਦੇ ਦੋ ਮੈਂਬਰ ਗ੍ਰਿਫਤਾਰ

ਜੰਮੂ— ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿਚ ਪੁਲਸ ਨੇ ਛਾਪੇਮਾਰੀ ਕੀਤੀ ਅਤੇ ਜੈਸ਼-ਏ-ਮੁਹੰਮਦ ਦੇ ਦੋ …

WP2Social Auto Publish Powered By : XYZScripts.com