ਧਿਆਨ ਸਿੰਘ ਭਗਤ
ਕਪੂਰਥਲਾ, 23 ਅਕਤੂਬਰ
ਇੱਥੋਂ ਨਜ਼ਦੀਕੀ ਪਿੰਡ ਝੱਲ ਠੀਕਰੀਵਾਲ ਵਿੱਚ ਮੰਗਲਵਾਰ ਦੇਰ ਸ਼ਾਮ ਜ਼ਮੀਨੀ ਵਿਵਾਦ ਕਾਰਨ ਗੋਲੀ ਮਾਰ ਕੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਜਸਪਾਲ ਸਿੰਘ (60) ਵਾਸੀ ਸੁਖੀਆ ਨੰਗਲ ਥਾਣਾ ਫੱਤੂਢੀਂਗਾ ਵਜੋਂ ਹੋਈ ਹੈ। ਪੁਲੀਸ ਵੱਲੋਂ ਥਾਣਾ ਕੋਤਵਾਲੀ ਕਪੂਰਥਲਾ ਵਿੱਚ ਇਸ ਮਾਮਲੇ ਸਬੰਧੀ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਡੀਐੱਸਪੀ ਸਬ-ਡਿਵੀਜ਼ਨ ਕਪੂਰਥਲਾ ਦੀਪਕਰਨ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ। ਜਾਂਚ ਅਧਿਕਾਰੀ ਐੱਸਆਈ ਬਲਬੀਰ ਸਿੰਘ ਨੇ ਦੱਸਿਆ ਕਿ ਗੋਲੀ ਸਿਰ ਵਿੱਚ ਮਾਰੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁਲਜ਼ਮਾਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Source link