
ਓਸਾਕਾ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਪਾਨ ਦੇ ਓਸਾਕਾ ਵਿਚ ਜੀ-20 ਸਿਖਰ ਸੰਮੇਲਨ ਵਿਚ ਹਿੱਸਾ ਲੈਣ ਲਈ ਪਹੁੰਚੇ ਹੋਏ ਹਨ। ਇਸ ਸਿਖਰ ਸੰਮਲੇਨ ਤੋਂ ਵੱਖ ਮੋਦੀ ਨੇ ਇੱਥੇ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਵਿਚ ਜਾਪਾਨ ਦੇ ਪੀ.ਐੱਮ. ਸ਼ਿੰਜ਼ੋ ਆਬੇ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ, ਸਾਊਦੀ ਅਰਬ ਦੇ ਕ੍ਰਾਊਨ ਪਿੰ੍ਰਸ ਮੁਹੰਮਦ ਬਿਨ ਸਲਮਾਨ ਅਤੇ ਜਰਮਨੀ ਦੀ ਚਾਂਸਲਰ ਐਂਜਲਾ ਮਰਕੇਲ ਆਦਿ ਸ਼ਾਮਲ ਹਨ।
ਇਨ੍ਹਾਂ ਨੇਤਾਵਾਂ ਦੇ ਇਲਾਵਾ ਪੀ.ਐੱਮ. ਮੋਦੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨਾਲ ਵੀ ਮੁਲਾਕਾਤ ਕੀਤੀ।
ਮੁਲਾਕਾਤ ਦੌਰਾਨ ਇਨਾਂ ਨੇਤਾਵਾਂ ਨਾਲ ਕਈ ਮੁੱਦਿਆਂ ‘ਤੇ ਗੱਲਬਾਤ ਹੋਈ। ਬ੍ਰਿਕਸ ਨੇਤਾਵਾਂ ਸਾਹਮਣੇ ਵੀ ਪੀ.ਐੱਮ. ਮੋਦੀ ਨੇ ਕਈ ਮੁੱਦਿਆਂ ਨੂੰ ਚੁੱਕਿਆ।