ਸ੍ਰੀਨਗਰ, 11 ਮਈ
ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ‘ਤੇ ਉਨ੍ਹਾਂ ਦੀ ਪਾਰਟੀ ਅਤੇ ਸਮਰਥਕਾਂ ਨੂੰ ਚੁਣ ਕੇ ਨਿਸ਼ਾਨਾ ਬਣਾ ਕੇ ਅਤੇ ਪ੍ਰੇਸ਼ਾਨ ਕਰਕੇ ਲੋਕ ਸਭਾ ਚੋਣਾਂ ਵਿਚ ਧਾਂਦਲੀ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ। ਇਥੇ ਪੀਡੀਪੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁਫਤੀ ਨੇ ਦੋਸ਼ ਲਾਇਆ ਕਿ ਅਧਿਕਾਰੀਆਂ ਨੇ ਪੁਲਵਾਮਾ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ, ਜਿਸ ਨਾਲ ਅੱਜ ਸ਼ਾਮ 6:30 ਵਜੇ ਤੋਂ 48 ਘੰਟਿਆਂ ਲਈ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ, ਹਾਲਾਂਕਿ ਪੁਲਵਾਮਾ ਸ੍ਰੀਨਗਰ ਲੋਕ ਸਭਾ ਸੀਟ ਦਾ ਹਿੱਸਾ ਹੈ। ਇਥੇ ਸੋਮਵਾਰ ਨੂੰ ਵੋਟਾਂ ਪੈਣੀਆਂ ਹਨ।
The post ਜੰਮੂ ਕਸ਼ਮੀਰ: ਮਹਿਬੂਬਾ ਨੇ ਪ੍ਰਸ਼ਾਸਨ ’ਤੇ ਚੋਣਾਂ ’ਚ ਧਾਂਦਲੀ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ appeared first on Punjabi Tribune.
Source link