ਨਵੀਂ ਦਿੱਲੀ, 14 ਅਗਸਤ
ਕੇਂਦਰੀ ਗ੍ਰਹਿ ਮੰਤਰਾਲੇ ਨੇ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਲਈ ਲੋੜੀਂਦੇ ਸੁਰੱਖਿਆ ਕਰਮਚਾਰੀ ਮੁਹੱਈਆ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਆਪਣੀ ਤਿਆਰੀ ਬਾਰੇ ਜਾਣੂ ਕਰਵਾ ਦਿੱਤਾ ਹੈ। ਸੂਤਰਾਂ ਅਨੁਸਾਰ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਅੱਜ ਇੱਥੇ ਚੋਣ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਚੋਣਾਂ ਲਈ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਬਾਰੇ ਜਾਣਕਾਰੀ ਦਿੱਤੀ। ਪਿਛਲੇ ਸਾਲ ਦਸੰਬਰ ਵਿੱਚ ਸੁਪਰੀਮ ਕੋਰਟ ਨੇ ਚੋਣ ਪੈਨਲ ਨੂੰ ਜੰਮੂ-ਕਸ਼ਮੀਰ ਵਿੱਚ 30 ਸਤੰਬਰ ਤੱਕ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਨਿਰਦੇਸ਼ ਦਿੱਤਾ ਸੀ। ਸੂਤਰਾਂ ਨੇ ਦੱਸਿਆ ਕਿ ਗ੍ਰਹਿ ਸਕੱਤਰ ਚੋਣ ਲੜ ਰਹੇ ਉਮੀਦਵਾਰਾਂ ਲਈ ਲੋੜੀਂਦੀ ਸੁਰੱਖਿਆ ਦੇ ਸਬੰਧ ਵਿੱਚ ਜੰਮੂ-ਕਸ਼ਮੀਰ ਦੇ ਚੋਣ ਕਮਿਸ਼ਨ ਨਾਲ ਲਗਾਤਾਰ ਸੁਰੱਖਿਆ ਮੁਲਾਂਕਣ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜੋ ਵੀ ਮੰਗ ਕੀਤੀ ਸੀ, ਉਸ ਲਈ ਉਹ ਸਹਿਮਤ ਹਨ। ਸੂਤਰਾਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲਾ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਦੁਆਰਾ ਪ੍ਰਸਤਾਵਿਤ ਸੁਰੱਖਿਆ ਕਰਮਚਾਰੀਆਂ ਦੀ ਲੋੜੀਂਦੀ ਗਿਣਤੀ ਪ੍ਰਦਾਨ ਕਰਨ ਲਈ ਤਿਆਰ ਹੈ। -ਪੀਟੀਆਈ
The post ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ: ਗ੍ਰਹਿ ਸਕੱਤਰ ਨੇ ਚੋਣ ਕਮਿਸ਼ਨ ਨੂੰ ਸੁਰੱਖਿਆ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ appeared first on Punjabi Tribune.
Source link