Home / Punjabi News / ਜੰਮੂ : ਪੁੰਛ ‘ਚ ਪਾਕਿਸਤਾਨੀ ਫੌਜ ਨੇ ਕੀਤੀ ਗੋਲੀਬਾਰੀ, ਇਕ ਜਵਾਨ ਸ਼ਹੀਦ

ਜੰਮੂ : ਪੁੰਛ ‘ਚ ਪਾਕਿਸਤਾਨੀ ਫੌਜ ਨੇ ਕੀਤੀ ਗੋਲੀਬਾਰੀ, ਇਕ ਜਵਾਨ ਸ਼ਹੀਦ

ਜੰਮੂ — ਪਾਕਿਸਤਾਨੀ ਫੌਜ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ਵਿਚ ਮੰਗਲਵਾਰ ਨੂੰ ਕੰਟਰੋਲ ਰੇਖਾ ਨੇੜੇ ਮੋਹਰੀ ਚੌਕੀਆਂ ਅਤੇ ਪਿੰਡਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਮੋਰਟਾਰ ਦਾਗੇ ਅਤੇ ਗੋਲੀਬਾਰੀ ਕੀਤੀ। ਰੱਖਿਆ ਬੁਲਾਰੇ ਨੇ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਕੰਟਰੋਲ ਰੇਖਾ ਨੇੜੇ ਕ੍ਰਿਸ਼ਨਾ ਘਾਟੀ ਸੈਕਟਰ ਵਿਚ ਸਵੇਰੇ ਕਰੀਬ 11 ਵਜੇ ਸਰਹੱਦ ਪਾਰ ਗੋਲੀਬਾਰੀ ਕੀਤੀ। ਪਾਕਿਸਤਾਨੀ ਫੌਜ ਵਲੋਂ ਕੀਤੀ ਜਾ ਰਹੀ ਇਸ ਨਾਪਾਕ ਹਰਕਤ ਦਾ ਭਾਰਤੀ ਫੌਜ ਨੇ ਮੂੰਹ ਤੋੜ ਜਵਾਬ ਦਿੱਤਾ। ਇਸ ਗੋਲੀਬਾਰੀ ਵਿਚ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ। ਇਸ ਤੋਂ ਇਲਾਵਾ ਗੋਲੀਬਾਰੀ ਦੀ ਲਪੇਟ ਵਿਚ ਆਉਣ ਨਾਲ 4 ਹੋਰ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਪਿਛਲੇ ਹਫਤੇ ਵੀ ਪਾਕਿਸਤਾਨੀ ਫੌਜ ਨੇ ਰਾਜੌਰੀ ਜ਼ਿਲੇ ਨੇੜੇ ਨੌਸ਼ੇਰਾ ਸੈਕਟਰ ਵਿਚ ਗੋਲੀਬਾਰੀ ਕੀਤੀ ਸੀ, ਜਿਸ ਵਿਚ ਭਾਰਤੀ ਜਵਾਨ ਸ਼ਹੀਦ ਹੋ ਗਿਆ ਸੀ। ਇੱਥੇ ਦੱਸ ਦੇਈਏ ਕਿ ਜੰਮੂ-ਕਸ਼ਮੀਰ ਤੋਂ ਧਾਰਾ-370 ਹਟਣ ਤੋਂ ਬਾਅਦ ਕੌਮਾਂਤਰੀ ਪੱਧਰ ‘ਤੇ ਭਾਰਤ ਵਿਰੁੱਧ ਮੁਹਿੰਮ ਚਲਾਉਣ ‘ਚ ਅਸਫਲ ਰਿਹਾ ਪਾਕਿਸਤਾਨ ਹੁਣ ਕੰਟਰੋਲ ਰੇਖਾ ‘ਤੇ ਜੰਗਬੰਦੀ ਦਾ ਉਲੰਘਣ ਕਰ ਕੇ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

Check Also

ਸੈੈਣੀਮਾਜਰਾ ਦਾ ਸਰਬਪੱਖੀ ਵਿਕਾਸ ਕਰਾਂਗੇ: ਜੁਝਾਰ

ਚਰਨਜੀਤ ਸਿੰਘ ਚੰਨੀ ਮੁੱਲਾਂਪੁਰ ਗਰੀਬਦਾਸ, 10 ਨਵੰਬਰ ਪਿੰਡ ਸੈਣੀਮਾਜਰਾ ਦੇ ਨਵੇਂ ਸਰਪੰਚ ਜੁਝਾਰ ਸਿੰਘ ਨੇ …