ਨਵੀਂ ਦਿੱਲੀ, 29 ਜੁਲਾਈ
ਇਥੋਂ ਦੇ ਪੁਰਾਣੇ ਰਾਜਿੰਦਰ ਨਗਰ ਦੇ ਆਈਏਐਸ ਕੋਚਿੰਗ ਸੈਂਟਰ ਵਿਚ ਪਾਣੀ ਭਰਨ ਤੋਂ ਬਾਅਦ ਤਿੰਨ ਵਿਦਿਆਰਥੀਆਂ ਦੀ ਮੌਤ ਦੇ ਮਾਮਲੇ ਵਿਚ ਨਗਰ ਨਿਗਮ ਨੇ ਕਾਰਵਾਈ ਕੀਤੀ ਹੈ। ਨਗਰ ਨਿਗਮ ਨੇ ਇਥੋਂ ਦੇ ਨਿਯਮਾਂ ਦੀ ਉਲੰਘਣਾ ਕਰ ਕੇ ਚਲ ਰਹੇ 13 ਕੋਚਿੰਗ ਸੈਂਟਰਾਂ ਨੂੰ ਸੀਲ ਕਰ ਦਿੱਤਾ ਹੈ। ਇਹ ਕਾਰਵਾਈ ਐਤਵਾਰ ਦੇਰ ਵੇਲੇ ਕੀਤੀ ਗਈ ਹੈ। ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਕੋਚਿੰਗ ਸੈਂਟਰ ਬੇਸਮੈਂਟ ਵਿਚ ਚਲ ਰਹੇ ਸਨ ਤੇ ਇਨ੍ਹਾਂ ਸੈਂਟਰਾਂ ਦੇ ਬਾਹਰ ਸੀਲ ਕਰਨ ਦੇ ਨੋਟਿਸ ਲਾ ਦਿੱਤੇ ਗਏ ਹਨ। ਕੋਚਿੰਗ ਸੈਂਟਰ ਦੀ ਬੇਸਮੈਂਟ ਵਿਚ ਪਾਣੀ ਭਰਨ ਤੋਂ ਬਾਅਦ ਵਿਦਿਆਰਥੀਆਂ ਦੀ ਮੌਤ ਤੋਂ ਬਾਅਦ ਇੱਥੋਂ ਦੇ ਵਿਦਿਆਰਥੀਆਂ ਦਾ ਰੋਸ ਵਧ ਗਿਆ ਹੈ ਤੇ ਉਨ੍ਹਾਂ ਵਲੋਂ ਅੱਜ ਵੀ ਪ੍ਰਦਰਸ਼ਨ ਕਰਨ ਦੀ ਯੋਜਨਾ ਹੈ।
The post ਤਿੰਨ ਵਿਦਿਆਰਥੀਆਂ ਦੀ ਮੌਤ ਤੋਂ ਬਾਅਦ ਨਗਰ ਨਿਗਮ ਵੱਲੋਂ 13 ਕੋਚਿੰਗ ਸੈਂਟਰ ਸੀਲ appeared first on Punjabi Tribune.
Source link