ਨਵੀਂ ਦਿੱਲੀ, 8 ਜੁਲਾਈ
ਇਥੋਂ ਦੀ ਇਕ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਬੀਆਰਐਸ ਆਗੂ ਕੇ ਕਵਿਤਾ ਖਿਲਾਫ ਦਾਇਰ ਸੀਬੀਆਈ ਦੀ ਚਾਰਜਸ਼ੀਟ ਸਬੰਧੀ ਫੈਸਲਾ ਰਾਖਵਾਂ ਰੱਖ ਲਿਆ ਲਿਆ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸੀਬੀਆਈ ਦੇ ਵਿਸ਼ੇਸ਼ ਸਰਕਾਰੀ ਵਕੀਲ ਡੀ ਪੀ ਸਿੰਘ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖਿਆ। ਅਦਾਲਤ ਨੇ ਕਿਹਾ ਕਿ ਉਹ ਇਸ ਸਬੰਧੀ 15 ਜੁਲਾਈ ਨੂੰ ਫੈਸਲਾ ਸੁਣਾਏਗੀ। ਐਡਵੋਕੇਟ ਡੀਪੀ ਸਿੰਘ ਨੇ ਕਿਹਾ ਕਿ ਦਿੱਲੀ ਆਬਕਾਰੀ ਨੀਤੀ ਕੁਝ ਜਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਬਣਾਈ ਗਈ ਸੀ ਜਿਸ ਦਾ ਪਹਿਲਾਂ ਹੀ ਨੋਟਿਸ ਲਿਆ ਜਾ ਚੁੱਕਿਆ ਹੈ। ਇਹ ਨੀਤੀ ਜਿਨ੍ਹਾਂ ਲਈ ਬਣਾਈ ਗਈ ਸੀ, ਉਨ੍ਹਾਂ ਨੇ ਕਵਿਤਾ ਦੀ ਕਮਾਂਡ ਹੇਠ ਕੰਮ ਕੀਤਾ। ਤਿਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇਸੀਆਰ ਦੀ ਧੀ ਤੇ ਵਿਧਾਨ ਕੌਂਸਲ ਦੀ ਮੈਂਬਰ ਕਵਿਤਾ ਨੂੰ ਈਡੀ ਨੇ ਹੈਦਰਾਬਾਦ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਜਾਂਚ ’ਚ ਪਤਾ ਲੱਗਾ ਹੈ ਕਿ ਕਵਿਤਾ ਨੇ ਹੋਰਾਂ ਲੋਕਾਂ ਨਾਲ ਮਿਲ ਕੇ ਦਿੱਲੀ ਆਬਕਾਰੀ ਨੀਤੀ ਬਣਾਉਣ ਤੇ ਲਾਗੂ ਕਰਨ ਵਿੱਚ ਲਾਭ ਲੈਣ ਲਈ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਸਮੇਤ ‘ਆਪ’ ਦੇ ਸਿਖਰਲੇ ਆਗੂਆਂ ਨਾਲ ਸਾਜ਼ਿਸ਼ ਰਚੀ ਸੀ। -ਪੀਟੀਆਈ
The post ਦਿੱਲੀ ਆਬਕਾਰੀ ਨੀਤੀ: ਸੀਬੀਆਈ ਦੀ ਚਾਰਜਸ਼ੀਟ ਸਬੰਧੀ ਫੈਸਲਾ ਰਾਖਵਾਂ appeared first on Punjabi Tribune.
Source link