
ਨਵੀਂ ਦਿੱਲੀ : ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਅੱਜ ਵੱਡੀ ਜਿੱਤ ਦਰਜ ਕਰਦਿਆਂ ਆਪਣੀ ਸਰਦਾਰੀ ਕਾਇਮ ਰੱਖੀ ਹੈ| ਹੁਣ ਤੱਕ 46 ਵਿਚੋਂ 45 ਸੀਟਾਂ ਦੇ ਨਤੀਜੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ ਅਕਾਲੀ ਦਲ ਨੇ 34 ਸੀਟਾਂ ਜਿੱਤੀਆਂ ਹਨ, ਜਦੋਂ ਕਿ ਸਰਨਾ ਭਰਾਵਾਂ ਦੀ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਹਿੱਸੇ 7 ਅਤੇ 3 ਸੀਟਾਂ ਆਜ਼ਾਦ ਉਮੀਦਵਾਰਾਂ ਦੇ ਹਿੱਸੇ ਆਈਆਂ|