Home / World / Punjabi News / ਦਿੱਲੀ ਤੋਂ ਕਾਂਗਰਸ ਉਮੀਦਵਾਰ ਮਹਾਬਲ ਮਿਸ਼ਰਾ ਨੇ ਘੇਰੀ ਭਾਜਪਾ ਤੇ ‘ਆਪ’

ਦਿੱਲੀ ਤੋਂ ਕਾਂਗਰਸ ਉਮੀਦਵਾਰ ਮਹਾਬਲ ਮਿਸ਼ਰਾ ਨੇ ਘੇਰੀ ਭਾਜਪਾ ਤੇ ‘ਆਪ’

ਨਵੀਂ ਦਿੱਲੀ : ਕਾਂਗਰਸ ਨੇਤਾ ਅਤੇ ਪੱਛਮੀ ਦਿੱਲੀ ਤੋਂ ਪਾਰਟੀ ਉਮੀਦਵਾਰ ਮਹਾਬਲ ਮਿਸ਼ਰਾ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਅਤੇ ਭਾਜਪਾ ਪਾਰਟੀ ਨੂੰ ਨਿਸ਼ਾਨੇ ‘ਤੇ ਲਿਆ ਹੈ। ਮਹਾਬਲ ਨੇ ਕਿਹਾ ਕਿ ਦੋਵੇਂ ਹੀ ਪਾਰਟੀਆਂ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਔਰਤਾਂ ਦੀ ਸੁਰੱਖਿਆ ਯਕੀਨੀ ਕਰਨ ਦੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ‘ਚ ਅਸਫਲ ਸਾਬਤ ਹੋਈਆਂ ਹਨ।
ਮਿਸ਼ਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ”ਦਿੱਲੀ ਵਿਚ ਔਰਤਾਂ ਨਾਲ ਛੇੜਛਾੜ ਅਤੇ ਹੋਰ ਘਟਨਾਵਾਂ ਵਧ ਗਈਆਂ ਹਨ। ਭਾਜਪਾ ਅਤੇ ‘ਆਪ’ ਦੋਹਾਂ ਨੇ ਵਾਅਦਾ ਕੀਤਾ ਸੀ ਕਿ ਉਹ ਔਰਤਾਂ ਨੂੰ ਸੁਰੱਖਿਆ ਦੇਣਗੇ ਪਰ ਉਹ ਪੂਰੀ ਤਰ੍ਹਾਂ ਅਸਫਲ ਰਹੇ। ਉਨ੍ਹਾਂ ਨੇ ਇਹ ਦੋਸ਼ ਵੀ ਲਾਇਆ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਪੂਰੀ ਦਿੱਲੀ ਵਿਚ ਮੁਹੱਲਾ ਕਲੀਨਿਕ ਸਥਾਪਤ ਕਰਨ ਅਤੇ ਸੀ. ਸੀ. ਟੀ. ਵੀ. ਲਗਾਉਣ ਦੇ ਆਪਣੇ ਵਾਅਦੇ ਪੂਰਾ ਕਰਨ ਵਿਚ ਫਲਾਪ ਰਹੀ ਹੈ।

Check Also

ਹਿਮਾਚਲ: ਹੜ੍ਹ ‘ਚ ਫਸੇ 6 ਲੋਕਾਂ ਨੂੰ ਸੁਰੱਖਿਅਤ ਕੱਢਿਆ ਬਾਹਰ, ਕਾਂਗੜਾ ‘ਚ ਸਾਰੀਆਂ ਸਿੱਖਿਆ ਸੰਸਥਾਵਾਂ ਬੰਦ

ਸ਼ਿਮਲਾ—ਹਿਮਾਚਲ ਪ੍ਰਦੇਸ਼ ਦੇ ਪਾਲਮਪੁਰ ਇਲਾਕੇ ‘ਚ ਹੜ੍ਹ ਆਉਣ ਕਾਰਨ 6 ਲੋਕ ਫਸ ਗਏ ਸੀ, ਜਿਨ੍ਹਾਂ …

WP2Social Auto Publish Powered By : XYZScripts.com