Home / Punjabi News / ਦੇਸ਼ ਦੀ ਵਿਕਾਸ ਰਫ਼ਤਾਰ ਤੇ ਮਹਿੰਗਾਈ ਦੀ ਚੁਣੌਤੀ ਨੂੰ ਧਿਆਨ ’ਚ ਰੱਖ ਕੇ ਬਣਾਇਆ ਜਾਵੇਗਾ ਅਗਲੇ ਸਾਲ ਦਾ ਬਜਟ: ਨਿਰਮਲਾ

ਦੇਸ਼ ਦੀ ਵਿਕਾਸ ਰਫ਼ਤਾਰ ਤੇ ਮਹਿੰਗਾਈ ਦੀ ਚੁਣੌਤੀ ਨੂੰ ਧਿਆਨ ’ਚ ਰੱਖ ਕੇ ਬਣਾਇਆ ਜਾਵੇਗਾ ਅਗਲੇ ਸਾਲ ਦਾ ਬਜਟ: ਨਿਰਮਲਾ

ਵਾਸ਼ਿੰਗਟਨ, 12 ਅਕਤੂਬਰ

ਉੱਚੀ ਮਹਿੰਗਾਈ ਅਤੇ ਸੁਸਤ ਵਿਕਾਸ ਵਰਗੀਆਂ ਚੁਣੌਤੀਆਂ ਦਰਮਿਆਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਭਾਰਤ ਦਾ ਅਗਲਾ ਆਮ ਬਜਟ ਇਸ ਤਰ੍ਹਾਂ ਤਿਆਰ ਕਰਨਾ ਹੋਵੇਗਾ ਕਿ ਦੇਸ਼ ਦੇ ਵਿਕਾਸ ਦੀ ਰਫ਼ਤਾਰ ਬਰਕਰਾਰ ਰਹੇ ਅਤੇ ਮਹਿੰਗਾਈ ਵੀ ਕਾਬੂ ਵਿੱਚ ਰਹੇ। ਉਨ੍ਹਾਂ ਕਿਹਾ ਕਿ ਇਸ ਨਾਲ ਮਹਿੰਗਾਈ ਦੀਆਂ ਚਿੰਤਾਵਾਂ ਨਾਲ ਨਜਿੱਠਣ ਵਿੱਚ ਵੀ ਮਦਦ ਮਿਲੇਗੀ। ਵਿੱਤ ਮੰਤਰੀ ਨੇ ਕਿਹਾ ਕਿ ਉੱਚ ਊਰਜਾ ਦੀਆਂ ਕੀਮਤਾਂ ਆਉਣ ਵਾਲੇ ਸਮੇਂ ਵਿੱਚ ਭਾਰਤ ਦੀ ਆਰਥਿਕਤਾ ਨੂੰ ਦਰਪੇਸ਼ ਸਭ ਤੋਂ ਵੱਡੀਆਂ ਸਮੱਸਿਆਵਾਂ ਵਿੱਚੋਂ ਇੱਕ ਹਨ। ਅੰਤਰਰਾਸ਼ਟਰੀ ਮੁਦਰਾ ਫੰਡ (ਆਈਐੱਮਐੱਫ) ਅਤੇ ਵਿਸ਼ਵ ਬੈਂਕ ਦੀ ਸਾਲਾਨਾ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਵਾਸ਼ਿੰਗਟਨ ਡੀਸੀ ਵਿੱਚ ਮੌਜੂਦ ਵਿੱਤ ਮੰਤਰੀ ਨੇ ਇੱਥੇ ਬਰੁਕਿੰਗਜ਼ ਇੰਸਟੀਚਿਊਟ ਵਿੱਚ ਉੱਘੇ ਅਰਥ ਸ਼ਾਸਤਰੀ ਈਸ਼ਵਰ ਪ੍ਰਸਾਦ ਨਾਲ ਗੱਲਬਾਤ ਦੌਰਾਨ ਇਹ ਗੱਲ ਕਹੀ।


Source link

Check Also

ਅੰਮ੍ਰਿਤਪਾਲ ਸਿੰਘ ਦੇ ਅੰਗ ਰੱਖਿਅਕ ਵਰਿੰਦਰ ਸਿੰਘ ਫ਼ੌਜੀ ’ਤੇ ਜੰਮੂ ਕਸ਼ਮੀਰ ਪੁਲੀਸ ਨੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ

ਕਿਸ਼ਤਵਾੜ/ਜੰਮੂ, 30 ਮਾਰਚ ਜੰਮੂ-ਕਸ਼ਮੀਰ ਪੁਲੀਸ ਨੇ ਕਿਸ਼ਤਵਾੜ ਜ਼ਿਲ੍ਹੇ ‘ਚ ਭਗੌੜੇ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦਾ …